ਧੂਰੀ ਨੇੜੇ ਕੋਲਡ ਸਟੋਰ ਵਿੱਚ ਧਮਾਕਾ, ਦੋ ਮੌਤਾਂ, 25 ਜ਼ਖਮੀ

ਸੰਗਰੂਰ, 31 ਮਾਰਚ (ਸ.ਬ.)  ਧੂਰੀ ਨੇੜੇ ਕੋਲਡ ਸਟੋਰ ਵਿੱਚ ਸਿਲੰਡਰ ਫਟਣ ਕਾਰਨ ਹੋਏ ਧਮਾਕੇ ਤੋਂ ਬਾਅਦ ਕੋਲਡ ਸਟੋਰ ਦੀ ਇਮਾਰਤ ਢਹਿ ਢੇਰੀ ਹੋ ਗਈ| ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਤੇ 25 ਲੋਕ ਜ਼ਖਮੀ ਹੋ ਗਏ ਹਨ| ਜਿਨ੍ਹਾਂ ਵਿਚੋਂ ਚਾਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ|
ਧਮਾਕਾ ਇੰਨਾ ਜ਼ਬਰਦਸਤ ਸੀ ਕਿ ਧਮਾਕੇ ਤੋਂ ਬਾਅਦ ਸਟੋਰ ਦੀ ਛੱਤ ਤਕ ਉੱਡ ਗਈ| ਧਮਾਕੇ ਦੀ ਆਵਾਜ਼ ਸੁਣ ਕੇ ਲੋਕ ਘਰਾਂ ਤੋਂ ਬਾਹਰ ਆ ਗਏ ਅਤੇ ਜ਼ਖਮੀਆਂ ਨੂੰ ਮਲਬੇ ਹੇਠੋਂ ਕੱਢਣਾ ਸ਼ੁਰੂ ਕਰ ਦਿੱਤਾ| ਜ਼ਖਮੀਆਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ| ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲੀਸ ਮੌਕੇ ਤੇ ਪਹੁੰਚ ਗਈ ਅਤੇ ਰਾਹਤ ਕਾਰਜ ਜ਼ੋਰਾਂ ਤੇ ਚੱਲ ਰਿਹਾ ਹੈ|

Leave a Reply

Your email address will not be published. Required fields are marked *