ਨਕਾਬਪੋਸ਼ ਲੁਟੇਰੇ ਸੁਨਿਆਰੇ ਨੂੰ ਬੰਦੀ ਬਣਾ ਕੇ ਲੱਖਾਂ ਦੇ ਗਹਿਣੇ ਲੁੱਟ ਕੇ ਫ਼ਰਾਰ

ਲੁਧਿਆਣਾ, 14 ਜੁਲਾਈ (ਸ.ਬ.) ਸਥਾਨਕ ਗਿਆਸਪੁਰਾ ਇਲਾਕੇ ਵਿੱਚ ਪਿੱਪਲ ਚੌਂਕ ਨੇੜੇ ਦਿਨ ਦਿਹਾੜੇ ਨਕਾਬਪੋਸ਼ ਲੁਟੇਰੇ ਇਕ ਸੁਨਿਆਰੇ ਨੂੰ ਬੰਦੀ ਬਣਾਉਣ ਉਪਰੰਤ ਲੱਖਾਂ ਰੁਪਏ ਦੇ ਮੁੱਲ ਦੇ ਸੋਨੇ ਅਤੇ ਚਾਂਦੀ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ| ਇਹ ਘਟਨਾ ਅੱਜ ਦੁਪਹਿਰ ਦੀ ਹੈ| ਕ੍ਰਿਸ਼ਨਾ ਜਿਊਲਰਜ਼ ਵਿੱਚ ਤਿੰਨ ਹਥਿਆਰਬੰਦ ਲੁਟੇਰੇ ਦਾਖਲ ਹੋਏ ਅਤੇ ਉਨ੍ਹਾਂ ਨੇ ਕ੍ਰਿਸ਼ਨਾ ਜਿਊਲਰਜ਼ ਦੇ ਮਾਲਕ ਕ੍ਰਿਸ਼ਨ ਕੁਮਾਰ ਨੂੰ ਪਿਸਤੌਲ ਦਿਖਾ ਕੇ ਬੰਦੀ ਬਣਾ ਲਿਆ| ਲੁਟੇਰੇ ਦੁਕਾਨ ਵਿੱਚੋਂ 20 ਤੋਲੇ ਸੋਨੇ ਦੇ ਗਹਿਣੇ ਅਤੇ 2 ਕਿੱਲੋ ਚਾਂਦੀ ਲੁੱਟ ਕੇ ਫ਼ਰਾਰ ਹੋ ਗਏ| ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਪਹੁੰਚ ਕੇ ਅਗਲੇਰੀ ਕਾਰਵਾਈ ਕਰ ਰਹੇ ਹਨ|

Leave a Reply

Your email address will not be published. Required fields are marked *