ਨਗਰ ਕੀਰਤਨ ਦਾ ਆਯੋਜਨ


ਐਸ ਏ ਐਸ ਨਗਰ, 1 ਦਸੰਬਰ (ਸ.ਬ.) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਪਿੰਡ ਗੋਬਿੰਦਗੜ੍ਹ ਦੇ ਗੁਰਦੁਆਰਾ ਸਾਹਿਬ ਤੋਂ ਭਾਈ ਬਲਬੀਰ ਸਿੰਘ ਦੀ ਅਗਵਾਈ ਵਿੱਚ ਕਢਿਆ ਗਿਆ| 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵਕ ਬਲਜਿੰਦਰ ਸਿੰਘ ਰਾਏਪੁਰ ਨੇ ਦਸਿਆ ਕਿ ਇਹ ਨਗਰ ਕੀਰਤਨ ਪਿੰਡ ਗੋਬਿੰਦਗੜ੍ਹ ਦੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਢੋਲਪੁਰ, ਉਬਰਾਵਾਂ,  ਸਨੇਟਾ, ਰਾਏਪੁਰ ਕਲਾਂ ਹੁੰਦਾ ਹੋਇਆ ਵਾਪਸ ਪਿੰਡ ਗੋਬਿੰਦਗੜ੍ਹ ਵਿਖੇ ਪਹੁੰਚ ਕੇ ਸੰਪੂਰਨ ਹੋਇਆ| ਇਸ ਨਗਰ ਕੀਰਤਨ ਦਾ ਗੁਰਦੁਆਰਾ ਨਾਨਕਸਰ ਠਾਠ ਰਾਏਪੁਰ ਕਲਾਂ ਵਿਖੇ ਭਰਵਾਂ ਸਵਾਗਤ ਕੀਤਾ ਗਿਆ| ਇਸ ਮੌਕੇ ਭਾਈ ਜਸਪ੍ਰੀਤ ਸਿੰਘ ਜੱਸਾ, ਲਖਵੀਰ ਸਿੰਘ, ਭਾਈ ਮਾਨ ਸਿੰਘ, ਆਤਮਾ ਸਿੰਘ, ਅਜਮੇਰ ਸਿੰਘ,ਅਵਤਾਰ ਸਿੰਘ, ਕਾਕਾ ਸਿੰਘ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ|

Leave a Reply

Your email address will not be published. Required fields are marked *