ਨਗਰ ਨਿਗਮ ਚੋਣਾਂ ਦੌਰਾਨ ਹੋਣਗੇ ਗਹਿਗੱਚ ਮੁਕਾਬਲੇ ਕਾਂਗਰਸ ਪਾਰਟੀ ਅਤੇ ਅਜਾਦ ਗਰੁੱਪ ਵਿਚਾਲੇ ਚਲ ਰਹੀ ਹੈ ਬਹੁਮਤ ਹਾਸਿਲ ਕਰਨ ਦੀ ਜੰਗ

ਭੁਪਿੰਦਰ ਸਿੰਘ

ਐਸ ਏ ਐਸ ਨਗਰ, 9 ਫਰਵਰੀ

14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਪੂਰੀ ਤਰ੍ਹਾਂ ਭਖ ਗਿਆ ਹੈ ਅਤੇ ਇਸ ਦੌਰਾਨ ਚੋਣ ਮੈਦਾਨ ਵਿੱਚ ਉਤਰੀਆਂ ਸਾਰੀਆਂ ਹੀ ਧਿਰਾਂ ਵਲੋਂ ਆਪਣੀ ਪੂਰੀ ਤਾਕਤ ਲਗਾ ਦਿੱਤੀ ਗਈ ਹੈ। ਇਸ ਦੌਰਾਨ ਸਾਰੀਆਂ ਹੀ ਪਾਰਟੀਆਂ ਅਤੇ ਚੋਣ ਮੈਦਾਨ ਵਿੱਚ ਕਿਸਮਤ ਅਜਮਾ ਰਹੇ ਉਮੀਦਵਾਰ ਵਿਕਾਸ ਦੇ ਮੁੱਦੇ ਤੇ ਹੀ ਚੋਣ ਲੜਣ ਦੀ ਗੱਲ ਕਰ ਰਹੇ ਹਨ ਅਤੇ ਖੁਦ ਨੂੰ ਵਿਕਾਸ ਦਾ ਸਭ ਤੋਂ ਵੱਡਾ ਝੰਡਾਬਰਦਾਰ ਸਾਬਿਤ ਕਰਕੇ ਵਿਰੋਧੀਆਂ ਨੂੰ ਵਿਕਾਸ ਦੇ ਰਾਹ ਦੀ ਰੁਕਾਵਟ ਸਾਬਿਤ ਕਰਨ ਲਈ ਆਪਣੀ ਪੂਰੀ ਵਾਹ ਲਗਾ ਰਹੇ ਹਨ।

ਨਗਰ ਨਿਗਮ ਚੋਣਾਂ ਦੌਰਾਨ ਜਿੱਥੇ ਭਾਵੇਂ ਚਾਰ ਮੁੱਖ ਧਿਰਾਂ ਕਾਂਗਰਸ, ਆਜਾਦ ਗਰੁੱਪ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਆਪਣੇ ਉਮੀਦਵਾਰ ਉਤਾਰੇ ਗਏ ਹਨ ਉੱਥੇ ਵੱਡੀ ਗਿਣਤੀ ਵਿੱਚ ਆਜਾਦ ਉਮੀਦਵਾਰ ਵੀ ਮੈਦਾਨ ਵਿੱਚ ਹਨ। ਇਸ ਦੌਰਾਨ ਕਾਂਗਰਸ ਦੀ ਕਮਾਨ ਹਲਕਾ ਵਿਧਾਇਕ ਅਤੇ ਕੈਬਿਨਟ ਮੰਤਰੀ ਸz. ਬਲਬੀਰ ਸਿੰਘ ਸਿੱਧੂ ਦੇ ਹੱਥ ਹੈ। ਉਹਨਾਂ ਦੇ ਨਾਲ ਆਨੰਦਪੁਰ ਸਾਹਿਬ ਹਲਕੇ ਦੇ ਮੈਂਬਰ ਪਾਰਲੀਮੈਂਟ ਸ੍ਰੀ ਮਨੀਸ਼ ਤਿਵਾੜੀ ਅਤੇ ਬਸੀ ਪਠਾਣਾ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ ਵੀ ਵੱਖ ਵੱਖ ਉਮੀਦਵਾਰਾਂ ਦੀਆਂ ਚੋਣ ਮੀਟਿੰਗਾਂ ਦੌਰਾਨ ਹਾਜਰੀ ਲਵਾ ਰਹੇ ਹਨ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀਆਂ ਚੋਣ ਮੀਟਿੰਗਾਂ ਵਿੱਚ ਕਾਫੀ ਭੀੜ ਵੀ ਵੇਖੀ ਜਾ ਰਹੀ ਹੈ।

ਦੂਜੇ ਪਾਸੇ ਆਜਾਦ ਗਰੁੱਪ ਦੀ ਕਮਾਨ ਸਾਬਕਾ ਮੇਅਰ ਸz. ਕੁਲਵੰਤ ਸਿੰਘ ਵਲੋਂ ਸੰਭਾਲੀ ਜਾ ਰਹੀ ਹੈ ਅਤੇ ਆਜਾਦ ਗਰੁੱਪ ਨੂੰ ਆਮ ਆਦਮੀ ਪਾਰਟੀ ਦਾ ਵੀ ਸਮਰਥਨ ਹਾਸਿਲ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾਈ ਆਗੂਆਂ ਵਲੋਂ ਵੀ ਇੱਥੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਖੁਦ ਸz. ਕੁਲਵੰਤ ਸਿੰਘ ਵੀ ਹਰੇਕ ਵਾਰਡ ਵਿੱਚ ਪਹੁੰਚ ਕੇ ਆਪਣੇ ਉਮੀਦਵਾਰਾਂ ਦੇ ਨਾਲ ਚੋਣ ਪ੍ਰਚਾਰ ਕਰਕੇ ਉਹਨਾਂ ਦਾ ਹੌਂਸਲਾ ਵਧਾ ਰਹੇ ਹਨ ਅਤੇ ਅਜਾਦ ਗਰੁੱਪ ਦੇ ਉਮੀਦਵਾਰਾਂ ਨੂੰ ਵੀ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਹਨਾਂ ਚੋਣਾਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਅਗਵਾਈ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਕੀਤੀ ਜਾ ਰਹੀ ਹੈ ਅਤੇ ਉਹਨਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਸz. ਚਰਨਜੀਤ ਸਿੰਘ ਬਰਾੜ ਵੀ ਪੂਰੀ ਤਰ੍ਹਾਂ ਸਰਗਰਮ ਹਨ। ਭਾਜਪਾ ਦੀ ਗੱਲ ਕਰੀਏ ਤਾਂ ਭਾਜਪਾ ਦੇ ਚੋਣ ਪ੍ਰਚਾਰ ਦੀ ਕਮਾਨ ਮੁੱਖ ਤੌਰ ਤੇ ਪਾਰਟੀ ਦੇ ਸੂਬਾ ਕਾਰਜਕਾਰੀ ਮੈਂਬਰ ਸz. ਸੁਖਵਿੰਦਰ ਸਿੰਘ ਗੋਲਡੀ ਵਲੋਂ ਹੀ ਸੰਭਾਲੀ ਜਾ ਰਹੀ ਹੈ ਅਤੇ ਭਾਜਪਾ ਦੀ ਚੋਣ ਮੁਹਿੰਮ ਦੌਰਾਨ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਵੱਖ ਵੱਖ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਹਨਾਂ ਚਾਰ ਮੁੱਖ ਧਿਰਾਂ ਤੋਂ ਇਲਾਵਾ ਵੱਡੀ ਗਿਣਤੀ ਅਜਾਦ ਉਮੀਦਵਾਰ ਵੀ ਮੈਦਾਨ ਵਿੱਚ ਹਨ ਅਤੇ ਇਹਨਾਂ ਵਿੱਚੋਂ ਵੀ ਕੁੱਝ ਦੀ ਹਾਲਤ ਕਾਫੀ ਮਜਬੂਤ ਮੰਨੀ ਜਾ ਰਹੀ ਹੈ।

ਨਗਰ ਨਿਗਮ ਦੀ ਚੋਣ ਦੌਰਾਨ ਜਿਆਦਾਤਰ ਵਾਰਡਾਂ ਵਿੱਚ ਕਾਂਗਰਸ ਅਤੇ ਆਜਾਦ ਗਰੁੱਪ ਵਿਚਾਲੇ ਸਿੱਧੀ ਟੱਕਰ ਦਿਖ ਰਹੀ ਹੈ ਜਦੋਂਕਿ ਭਾਜਪਾ ਅਤੇ ਅਕਾਲੀ ਦਲ ਦੇ ਉਮੀਦਵਾਰ ਥੋੜ੍ਹਾ ਪਿਛੜ ਚੁੱਕੇ ਹਨ। ਹਾਲਾਂਕਿ 6-7 ਵਾਰਡਾਂ ਵਿੱਚ ਅਕਾਲੀ ਦਲ ਅਤੇ 2-3 ਵਾਰਡਾਂ ਵਿੱਚ ਭਾਜਪਾ ਦੇ ਉਮੀਦਵਾਰ ਵੀ ਕਾਫੀ ਮਜਬੂਤ ਹਾਲਤ ਵਿੱਚ ਦਿਖ ਰਹੇ ਹਨ ਪਰੰਤੂ ਇਹਨਾਂ ਦੀ ਗਿਣਤੀ ਘੱਟ ਹੋਣ ਕਾਰਨ ਇਹ ਬਹੁਮਤ ਦੀ ਲੜਾਈ ਤੋਂ ਪਿਛੜ ਗਏ ਹਨ ਅਤੇ ਬਹੁਮਤ ਦਾ ਮੁਕਾਬਲਾ ਸz. ਬਲਬੀਰ ਸਿੰਘ ਸਿੱਧੂ ਅਤੇ ਸz. ਕੁਲਵੰਤ ਸਿੰਘ ਵਿਚਾਲੇ ਹੀ ਚਲ ਰਿਹਾ ਹੈ।

ਨਗਰ ਨਿਗਮ ਚੋਣਾਂ ਵਿੱਚ ਹੁਣੇ ਪੰਜ ਦਿਨ ਦਾ ਸਮਾਂ ਬਾਕੀ ਹੈ ਅਤੇ ਇਸ ਦੌਰਾਨ ਕਾਫੀ ਜਿਆਦਾ ਉਲਟਫੇਰ ਹੋਣ ਦੀ ਸੰਭਾਵਨਾ ਹੈ। ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਇਹਨਾਂ ਵਿੱਚੋਂ ਕਿਹੜੇ ਧੜੇ ਨੂੰ ਬਹੁਤਮਤ ਮਿਲਦਾ ਹੈ ਅਤੇ ਉਹ ਨਿਗਮ ਦੀ ਸੱਤਾ ਤੇ ਕਬਿਜ ਹੋਣ ਵਿੱਚ ਕਾਮਯਾਬ ਹੁੰਦਾ ਹੈ।

Leave a Reply

Your email address will not be published. Required fields are marked *