ਨਗਰ ਨਿਗਮ ਚੋਣਾਂ ਵਿਚ ਹੂੰਝਾ-ਫੇਰ ਜਿੱਤ ਪ੍ਰਾਪਤ ਕਰਨਗੇ ਕਾਂਗਰਸੀ ਉਮੀਦਵਾਰ : ਸੁਖਜਿੰਦਰ ਸਿੰਘ ਰੰਧਾਵਾ ਚੋਣਾਂ ਤੋਂ ਪਹਿਲਾਂ ਹੀ ਮੈਦਾਨ ਛੱਡ ਕੇ ਭੱਜੇ ਅਕਾਲੀ ਉਮੀਦਵਾਰ : ਬਲਬੀਰ ਸਿੰਘ ਸਿੱਧੂ


ਐਸ਼ਏ 13 ਜਨਵਰੀ (ਸ਼ਬ ਮਿਉਂਸਪਲ ਚੋਣਾਂ ਸੰਬੰਧੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਸੂਬੇ ਵਿੰਚ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਇਹਨਾਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰ ਹੂੰਝਾਫੇਰੂ ਜਿੱਤ ਹਾਸਿਲ ਕਰਣਗੇ। ਇਹ ਗੱਲ ਨਗਰ ਨਿਗਮ ਚੋਣਾਂ ਸੰਬੰਧੀ ਮੁਹਾਲੀ ਲਈ ਨਿਯੁਕਤ ਕੀਤੇ ਗਏ ਕਾਂਗਰਸ ਪਾਰਟੀ ਦੇ ਆਬਜ਼ਰਵਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਗਰ ਨਿਗਮ ਚੋਣਾਂ ਦੇ ਸਬੰਧ ਵਿੱਚ ਕਾਂਗਰਸ ਦੇ ਉਮੀਦਵਾਰਾਂ, ਉਨ੍ਹਾਂ ਦੇ ਸਮਰਥਕਾਂ, ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਆਖੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਨਗਰ ਨਿਗਮ ਦੀ ਚੋਣ ਵਿਕਾਸ ਦੇ ਮੁੱਦੇ ਤੇ ਲੜੀ ਜਾਵੇਗੀ ਅਤੇ ਪਾਰਟੀ ਦੇ ਸਾਰੇ ਉਮੀਦਵਾਰ ਹੂੰਝਾ-ਫੇਰ ਜਿੱਤ ਪ੍ਰਾਪਤ ਕਰਨਗੇ।
ਉਹਨਾਂ ਕਿਹਾ ਕਿ ਦਿੱਲੀ ਵਿਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਤੱਕ ਦੇ ਸਭ ਤੋਂ ਨਿਕੰਮੇ ਪ੍ਰਧਾਨ ਮੰਤਰੀ ਸਾਬਿਤ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤਾਂ ਅਜਿਹੇ ਖੇਤੀ-ਮਾਰੂ ਕਾਨੂੰਨ ਲਿਆਉਣੇ ਹੀ ਨਹੀਂ ਸਨ ਚਾਹੀਦੇ ਸਨ ਅਤੇ ਜਦੋਂ ਚਾਰੇ ਪਾਸਿਆਂ ਤੋਂ ਇਨ੍ਹਾਂ ਕਾਲੇ ਕਾਨੂੰਨਾਂ ਵਿੱਰੁਧ ਆਵਾਜ਼ਾਂ ਉਠਣ ਲੱਗ ਪਈਆਂ ਸਨ ਤਾਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਸੀ।
ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਲਕਾ ਮੁਹਾਲੀ ਅਤੇ ਸਮੁੱਚੇ ਸ਼ਹਿਰ ਵਿਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਗਈ ਜਿਸ ਦਾ ਨਤੀਜਾ ਹੈ ਕਿ ਅੱਜ ਮੁਹਾਲੀ ਸ਼ਹਿਰ ਅਤੇ ਹਲਕੇ ਵਿੱਚ ਜੰਗੀ ਪੱਧਰ ਤੇ ਵਿਕਾਸ ਕਾਰਜ ਚੱਲ ਰਹੇ ਹਨ। ਉਹਨਾਂ ਕਿਹਾ ਕਿ ਅੱਜ ਅਕਾਲੀ ਦਲ ਦਾ ਇਹ ਹਾਲ ਹੈ ਕਿ ਅਕਾਲੀ ਉਮੀਦਵਾਰ ਚੋਣਾਂ ਤੋਂ ਪਹਿਲਾਂ ਹੀ ਮੈਦਾਨ ਛੱਡ ਕੇ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਲੋਕਾਂ ਨੇ ਪਹਿਲਾਂ ਹੀ ਮਨ ਬਣਾਇਆ ਹੋਇਆ ਹੈ।
ਇੱਥੇ ਇਹ ਜਿਕਰ ਕਰਨਾ ਬਣਦਾ ਹੈ ਕਿ ਨਗਰ ਨਿਗਮ ਚੋਣਾਂ ਲਈ ਰਸਮੀ ਤਰੀਕ ਦਾ ਐਲਾਨ ਭਾਵੇਂ ਹੁਣੇ ਹੋਣਾ ਹੈ ਪਰੰਤੂ ਚੋਣ ਸਰਗਰਮੀਆਂ ਲਗਾਤਾਰ ਤੇਜ ਹੋ ਰਹੀਆਂ ਹਨ। ਇਸ ਦੌਰਾਨ ਜਿੱਥੇ ਨਗਰ ਨਿਗਮ ਚੋਣਾਂ ਸਬੰਧੀ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਵਲੋਂ ਆਪਣੀਆਂ ਸਰਗਰਮੀਆਂ ਨੂੰ ਤੇਜ ਕਰਦਿਆਂ ਪਹਿਲਾਂ ਹੀ ਵੱਖ ਵੱਖ ਵਾਰਡਾਂ ਵਿੱਚ ਆਪੋ ਆਪਣੀ ਚੋਣ ਮੁਹਿੰਮ ਚਲਾਈ ਜਾ ਰਹੀ ਹੈ ਉੱਥੇ ਹਲਕਾ ਵਿਧਾਇਕ ਅਤੇ ਕੈਬਿਨਟ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਵਲੋਂ ਜਿਆਦਾਤਰ ਵਾਰਡਾਂ ਵਿੱਚ ਕਾਂਗਰਸ ਪਾਰਟੀ ਦੇ ਸੰਭਾਵੀ ਕਈ ਉਮੀਦਵਾਰਾਂ ਨੂੰ ਜਨਤਕ ਤੌਰ ਤੇ ਥਾਪੜਾ ਵੀ ਦਿੱਤਾ ਜਾ ਚੁੱਕਿਆ ਹੈ।
ਇਸ ਮੌਕੇ ਸ੍ਰ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਅਮਰਜੀਤ ਸਿੰਘ ਜੀਤੀ ਸਿੱਧੂ, ਸਾਬਕਾ ਡਿਪਟੀ ਮੇਅਰ ਰਿਸ਼ਵ ਜੈਨ, ਅਮਰੀਕ ਸਿੰਘ ਸੋਮਲ, ਕੁਲਜੀਤ ਸਿੰਘ ਬੇਦੀ, ਜਸਵੀਰ ਸਿੰਘ ਮਣਕੂ, ਸਿਟੀ ਕਾਂਗਰਸ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਨਾਰਾਇਣ ਸਿੰਘ ਸਿੱਧੂ, ਕਮਲਪ੍ਰੀਤ ਸਿੰਘ ਬਨੀ, ਬਲਜੀਤ ਕੌਰ, ਰੁਪਿੰਦਰ ਕੌਰ ਰੀਨਾ, ਜਤਿੰਦਰ ਸਿੰਘ ਆਨੰਦ, ਪਰਮਜੀਤ ਸਿੰਘ ਹੈਪੀ, ਸੁਰਿੰਦਰ ਸਿੰਘ ਰਾਜਪੂਤ, ਨਛੱਤਰ ਸਿੰਘ, ਸੁਨੀਲ ਕੁਮਾਰ ਪਿੰਕਾ, ਬਾਲਾ ਸਿੰਘ, ਬੂਟਾ ਸਿੰਘ ਸੋਹਾਣਾ, ਪਰਦੀਪ ਸੋਨੀ, ਅਮਰੀਕ ਸਿੰਘ ਸਰਪੰਚ ਮਟੌਰ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ।

Leave a Reply

Your email address will not be published. Required fields are marked *