ਨਗਰ ਨਿਗਮ ਤੇ ਕੌਂਸਲ ਚੋਣਾਂ ਧੱਕਾ ਕਰਕੇ ਜਿੱਤਣਾ ਚਾਹੁੰਦੀ ਹੈ ਕਾਂਗਰਸ ਪਾਰਟੀ : ਬੱਬੀ ਬਾਦਲ

ਐਸ ਏ ਐਸ ਨਗਰ, 16 ਦਸੰਬਰ (ਸ.ਬ.) ਕਾਂਗਰਸ ਪਾਰਟੀ ਨਗਰ ਨਿਗਮ ਤੇ ਕੌਂਸਲ ਚੋਣਾਂ ਵਿੱਚ ਧੱਕਾ ਕਰਕੇ ਜਿੱਤਣਾ ਚਾਹੁੰਦੀ ਹੈ ਕਿਉਂਕਿ ਸਰਕਾਰ ਦੀ ਪਿਛਲੇ 9 ਮਹੀਨੇ ਦੀ ਕਾਰ ਗੁਜਾਰੀ ਬਹੁਤ ਮਾੜੀ ਰਹੀ ਹੈ| ਜਿਸ ਕਰਕੇ ਹਾਰ ਦੇ ਡਰ ਤੋਂ ਹੁਣ ਜਬਰੀ ਚੋਣਾਂ ਵਿੱਚ ਜਿੱਤ ਲਈ ਵਿਰੋਧੀ ਪਾਰਟੀ ਦੇ ਆਗੂਆਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ| ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ| ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਲੋਕਤੰਤਰ ਦਾ ਘਾਣ ਕਰਕੇ ਸਰਕਾਰੀ ਤੰਤਰ ਨਾਲ ਲੋਕਾਂ ਦੇ ਦਿੱਲ ਨਹੀਂ ਜਿੱਤੇ ਜਾ ਸਕਦੇ| ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਧੱਕੇ ਦੀ ਸਿਕਾਇਤ ਪੰਜਾਬ ਦੇ ਰਾਜਪਾਲ ਨੂੰ ਵੀ ਦਿੱਤੀ ਗਈ ਹੈ| ਬੱਬੀ ਬਾਦਲ ਨੇ ਕਿਹਾ ਕਿ ਨਿਰਪੱਖ ਚੋਣਾਂ ਸਵੱਛ ਸਿਆਸਤ ਦੀ ਪਛਾਣ ਹੈ| ਜੇਕਰ ਧੱਕੇ ਨਾਲ ਚੋਣਾਂ ਵਿੱਚ ਜਿੱਤ ਦੀ ਯੋਜਨਾ ਬਣਾਈ ਜਾਂਦੀ ਹੈ ਤਾਂ ਇਹ ਲੋਕਤੰਤਰ ਲਈ ਨੁਕਸਾਨ ਦਾਇਕ ਹੋਏਗਾ| ਇਸ ਮੌਕੇ ਨਰਿੰਦਰ ਸਿੰਘ, ਪ੍ਰਵਦੀਪ ਸਿੰਘ, ਪ੍ਰਿਤਪਾਲ ਸਿੰਘ, ਹਰਪਾਲ ਸਿੰਘ, ਗੁਰਨੈਬ ਸਿੰਘ, ਵਿਨੋਦ ਸ਼ਰਮਾ, ਜਰਨੈਲ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆ, ਕਿਰਪਾਲ ਸਿੰਘ, ਇਕਬਾਲ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ ਢਿੱਲੋਂ, ਸਵਰਨ ਸਿੰਘ ਆਦਿ ਹਾਜ਼ਰ ਸਨ|

Leave a Reply

Your email address will not be published. Required fields are marked *