ਨਗਰ ਨਿਗਮ ਦੀ ਟੀਮ ਵੱਲੋਂ ਕੁੰਭੜਾ ਵਿਚਲੀਆਂ ਮੀਟ ਦੀਆਂ ਦੁਕਾਨਾਂ ਦੀ ਜਾਂਚ

ਐਸ.ਏ.ਐਸ ਨਗਰ, 7 ਜੁਲਾਈ (ਸ.ਬ.) ਮਿਸ਼ਨ ਤੰਦਰੁਸਤ ਪੰਜਾਬ ਦੇ ਟੀਚਿਆਂ ਦੀ ਪ੍ਰਾਪਤੀ ਲਈ ਨਗਰ ਨਿਗਮ ਮੁਹਾਲੀ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤੇ ਇਸੇ ਤਹਿਤ ਨਗਰ ਨਿਗਮ ਦੀ ਟੀਮ ਵੱਲੋਂ ਕੁੰਭੜਾ ਵਿਚਲੀਆਂ ਮੀਟ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ ਤੇ ਦੁਕਾਨ ਮਾਲਕਾਂ ਨੂੰ ਸਾਫ਼ ਸਫਾਈ ਸਬੰਧੀ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਤਾਂ ਜੋ ਲੋਕਾਂ ਲਈ ਸਾਫ-ਸੁਥਰੀਆਂ ਵਸਤਾਂ ਦੀ ਵਿਕਰੀ ਯਕੀਨੀ ਬਣਾਈ ਜਾ ਸਕੇ ਤੇ ਉਨ੍ਹਾਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਖਿਲਵਾੜ ਨਾ ਹੋਵੇ| ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਗਮ ਦੀ ਸੰਯੁਕਤ ਕਮਿਸ਼ਨਰ ਸ੍ਰੀਮਤੀ ਅਵਨੀਤ ਕੌਰ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਿਗਮ ਦੀ ਟੀਮ ਵੱਲੋਂ ਕੁੰਭੜਾ ਵਿੱਚ ਵਿਸ਼ੇਸ਼ ਸਫਾਈ ਮੁਹਿੰਮ ਵੀ ਚਲਾਈ ਗਈ|
ਉਹਨਾਂ ਦੱਸਿਆ ਕਿ ਇਸ ਸਫਾਈ ਮੁਹਿੰਮ ਦੌਰਾਨ ਜਿੱਥੇ ਸਫਾਈ ਕੀਤੀ ਗਈ, ਉਥੇ ਲੋਕਾਂ ਨੂੰ ਸਫਾਈ ਦੀ ਅਹਿਮੀਅਤ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ ਵੱਖ ਰੱਖਣ ਲਈ ਜਾਗਰੂਕ ਵੀ ਕੀਤਾ ਗਿਆ| ਉਨ੍ਹਾਂ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਨਿਗਮ ਦੀ ਟੀਮ ਵੱਲੋਂ ਘਰਾਂ ਤੇ ਹੋਰਨਾਂ ਥਾਵਾਂ ਉਤੇ ਲੱਗੇ ਕੂਲਰਾਂ ਤੇ ਰੱਖੇ ਗਮਲਿਆਂ ਦੀ ਜਾਂਚ ਕੀਤੀ ਗਈ ਤੇ ਜਿਥੋਂ ਕਿਤੋਂ ਡੇਂਗੂ ਦਾ ਲਾਰਵਾ ਮਿਲਿਆ ਉਥੇ ਚਲਾਨ ਵੀ ਕੀਤੇ ਗਏ| ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਸਫਾਈ ਰੱਖਣ ਤੇ ਕਿਸੇ ਵੀ ਚੀਜ਼ ਵਿੱਚ ਪਾਣੀ ਨਾ ਖੜ੍ਹਾ ਹੋਣ ਦੇਣ|

Leave a Reply

Your email address will not be published. Required fields are marked *