ਨਗਰ ਨਿਗਮ ਦੇ ਪਿਛਲੇ ਕਾਰਜਕਾਲ ਦੌਰਾਨ ਕੀਤਾ ਸੋਹਾਣਾ ਦਾ ਸਰਬਪੱਖੀ ਵਿਕਾਸ : ਕੁਲਵੰਤ ਸਿੰਘ ਸੋਹਾਣਾ ਵਿੱਚ ਆਜਾਦ ਗਰੁੱਪ ਦੀ ਰੈਲੀ ਵਿੱਚ ਉਮੜਿਆ ਵਸਨੀਕਾਂ ਦਾ ਹਜੂਮ

ਐਸ.ਏ.ਐਸ.ਨਗਰ, 8 ਫਰਵਰੀ (ਸ.ਬ.) ਨਗਰ ਨਿਗਮ ਚੋਣਾਂ ਸੰਬੰਧੀ ਵਾਰਡ ਨੰਬਰ 32, 33 ਅਤੇ 34 ਦੇ ਉਮੀਦਵਾਰਾਂ ਸੁਰਿੰਦਰ ਸਿੰਘ ਰੋਡਾ, ਹਰਜਿੰਦਰ ਕੌਰ ਬੈਦਵਾਨ ਅਤੇ ਸੁਖਦੇਵ ਸਿੰਘ ਪਟਵਾਰੀ ਦੇ ਹੱਕ ਵਿੱਚ ਅੱਜ ਸੋਹਾਣਾ ਵਿੱਚ ਇੱਕ ਵੱਡੀ ਰੈਲੀ ਕੀਤੀ ਗਈ ਜਿਸ ਦੌਰਾਨ ਪਿੰਡ ਵਾਸੀਆਂ ਵਲੋਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਹਾਜਰੀ ਲਗਵਾਈ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਆਜਾਦ ਗਰੁੱਪ ਦੇ ਮੁਖੀ ਅਤੇ ਨਗਰ ਨਿਗਮ ਦੇ ਸਾਬਕਾ ਮੇਅਰ ਸz. ਕੁਲਵੰਤ ਸਿੰਘ ਨੇ ਕਿਹਾ ਕਿ ਉਹਨਾਂ ਵਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਸੋਹਾਣਾ ਦੇ ਕੌਂਸਲਰਾਂ ਦੇ ਸਹਿਯੋਗ ਨਾਲ ਸੋਹਾਣਾ ਪਿੰਡ ਦਾ ਸਰਪਬਪੱਖੀ ਵਿਕਾਸ ਕਰਵਾਇਆ ਗਿਆ ਹੈ ਅਤੇ ਪਿੰਡ ਵਾਸੀਆਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੀ ਯੂਥ ਵਿੰਗ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਕਿਹਾ ਕਿ ਅੱਜ ਇੱਥੇ ਇਕੱਠਾ ਹੋਇਆ ਲੋਕਾਂ ਦਾ ਹਜੂਮ ਦੱਸਦਾ ਹੈ ਕਿ ਆਜਾਦ ਗਰੁੱਪ ਨੇ ਜਮੀਨੀ ਪੱਧਰ ਤੇ ਕੰਮ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਹੈ ਅਤੇ ਜਿਹਨਾਂ ਆਗੂਆਂ ਨੂੰ ਆਮ ਲੋਕਾਂ ਦਾ ਭਰੋਸਾ ਹਾਸਿਲ ਹੋਵੇ ਉਹਨਾਂ ਦੀ ਕਦੇ ਵੀ ਹਾਰ ਨਹੀਂ ਹੁੰਦੀ।

ਇਸ ਮੌਕੇ ਆਜਾਦ ਗਰੁੱਪ ਦੇ ਸੀਨੀਅਰ ਆਗੂ ਸz. ਪਰਮਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਕਾਂਗਰਸ ਸਰਕਾਰ ਦੇ ਮੰਤਰੀ ਸz. ਬਲਬੀਰ ਸਿੰਘ ਸਿੱਧੂ ਵਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਪਿੰਡ ਦੇ ਵਿਕਾਸ ਲਈ ਕਦੇ ਫੁੱਟੀ ਕੌਡੀ ਤੱਕ ਨਹੀਂ ਦਿੱਤੀ ਗਈ ਜਦੋਂਕਿ ਨਗਰ ਨਿਗਮ ਵਲੋਂ ਇੱਥੇ ਕਰੋੜਾਂ ਰੁਪਏ ਖਰਚਾ ਕੇ ਵਿਕਾਸ ਦੇ ਕੰਮ ਕਰਵਾਏ ਗਏ ਹਨ। ਉਹਨਾਂ ਕਿਹਾ ਕਿ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਪਿੰਡ ਦੇ ਵੱਡੀ ਗਿਣਤੀ ਕੰਮ ਕਰਵਾਏ ਗਏ ਹਨ ਅਤੇ ਵਿਕਾਸ ਦਾ ਇਹ ਅਮਲ ਲਗਾਤਾਰ ਜਾਰੀ ਰਹੇਗਾ।

Leave a Reply

Your email address will not be published. Required fields are marked *