ਨਗਰ ਨਿਗਮ ਨੇ ਫੇਜ਼-11 ਵਿੱਚ ਡੇਂਗੂ ਦੇ ਲਾਰਵੇ ਸਬੰਧੀ ਕੀਤੀ ਚੈਕਿੰਗ

ਐਸ.ਏ.ਐਸ ਨਗਰ, 3 ਅਗਸਤ (ਸ.ਬ.) ਸ੍ਰੀ ਸੁਰਿੰਦਰ ਕੁਮਾਰ ਸੈਨੇਟਰੀ ਇੰਸਪੈਕਟਰ ਅਤੇ ਫੈਸੀਨੇਟਰ ਸ੍ਰੀਮਤੀ ਇੰਦਰਜੀਤ ਕੌਰ ਅਤੇ ਸ੍ਰੀਮਤੀ ਵੰਦਨਾ ਦੀ ਅਗਵਾਈ ਵਾਲੀ ਨਗਰ ਨਿਗਮ ਦੀ ਟੀਮ ਵੱਲੋਂ ਫੇਜ਼-11 ਵਿੱਚ ਡੇਂਗੂ ਦੇ ਲਾਰਵੇ ਅਤੇ ਸੈਨੀਟੇਸ਼ਨ ਸਬੰਧੀ ਚੈਕਿੰਗ ਕੀਤੀ ਗਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਦੇ ਟੀਚਿਆਂ ਦੀ ਪ੍ਰਾਪਤੀ ਲਈ ਨਗਰ ਨਿਗਮ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ਘਰਾਂ ਅਤੇ ਹੋਰਨਾਂ ਥਾਵਾਂ ਤੇ ਪਏ ਕੂਲਰਾਂ/ ਕੰਨਟੇਨਰਾਂ ਦੀ ਸਫਾਈ ਕਰਵਾਈ ਗਈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸਫਾਈ ਰੱਖਣ ਲਈ ਪ੍ਰੇਰਿਆ ਗਿਆ|
ਇਸੇ ਦੌਰਾਨ ਫੇਜ਼-11 ਵਿਖੇ ਪਾਰਕਾਂ ਦੇ ਆਲੇ-ਦੁਆਲੇ ਸਾਫ-ਸਫਾਈ ਮੁਹਿੰਮ ਚਲਾਈ ਗਈ | ਇਸ ਦੇ ਨਾਲ-ਨਾਲ ਹੀ ਫੇਜ਼-11 ਮਾਰਕੀਟ ਵਿੱਚ ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ ਕਰਨ ਦੀ ਥਾਂ 100 ਫੀਸਦ ਗਲਣਯੋਗ ਤੇ ਵਾਤਾਵਰਨ ਪੱਖੀ ਲਿਫਾਫੇ ਵਰਤਣ ਲਈ ਦੁਕਾਨਦਾਰਾਂ/ ਲੋਕਾਂ ਨੂੰ ਜਾਗਰੂਕ ਕੀਤਾ ਗਿਆ| ਇਸ ਤੋਂ ਇਲਾਵਾ ਲੋਕਾਂ ਨੂੰ ਖੁਲ੍ਹੇ ਵਿੱਚ ਸ਼ੌਚ (ਓ.ਡੀ.ਐਫ) ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ|

Leave a Reply

Your email address will not be published. Required fields are marked *