ਨਗਰ ਨਿਗਮ ਮੁਹਾਲੀ ਦੀ ਵਾਰਡਬੰਦੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਦੋ ਹਫਤਿਆਂ ਦੇ ਅੰਦਰ ਜਵਾਬ ਦਾਖਿਲ ਕਰਨ ਲਈ ਕਿਹਾ


ਐਸ਼ਏ 7 ਜਨਵਰੀ (ਸ਼ਬ ਨਗਰ ਨਿਗਮ ਦੀ ਵਾਰਡਬੰਦੀ ਦੇ ਮਾਮਲੇ ਵਿੱਚ ਫੇਜ਼ 6 ਦੇ ਵਸਨੀਕ ਸ੍ਰ ਬਚਨ ਸਿੰਘ ਅਤੇ ਸਾਬਕਾ ਕੌਂਸਲਰ ਸ੍ਰ ਸੁਖਦੇਵ ਸਿੰਘ ਪਟਵਾਰੀ ਵਲੋਂ ਮਾਣਯੋਗ ਸੁਪਰੀਮ ਕੋਰਟ ਵਿੱਚ ਦਾਖਿਲ ਕੀਤੀ ਗਈ ਪਟੀਸ਼ਨ ਦੀ ਸੁਣਵਾਈ ਕਰਦਿਆਂ ਚੀਫ ਜਸਟਿਸ ਮਾਣਯੋਗ ਏ ਐਸ ਬੋਪੰਨਾ ਅਤੇ ਮਾਣਯੋਗ ਜਸਟਿਸ ਵੀ ਰਾਮਾ ਸੁਬਰਾਮਨੀਅਮ ਦੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਦੋ ਹਫਤਿਆਂ ਵਿੱਚ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ।
ਜਿਕਰਯੋਗ ਹੈ ਕਿ ਨਗਰ ਨਿਗਮ ਵਲੋਂ ਕੀਤੀ ਗਈ ਵਾਰਡਬੰਦੀ ਦੇ ਖਿਲਾਫ ਫੇਜ਼ 6 ਦੇ ਵਸਨੀਕ ਸ੍ਰ ਬਚਨ ਸਿੰਘ ਅਤੇ ਸਾਬਕਾ ਕੌਂਸਲਰ ਸ੍ਰ ਸੁਖਦੇਵ ਸਿੰਘ ਪਟਵਾਰੀ ਵਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਿਲ ਕੀਤੀ ਗਈ ਸੀ ਕਿ ਇਹ ਵਾਰਡਬੰਦੀ ਗਲਤ ਢੰਗ ਨਾਲ ਕੀਤੀ ਗਈ ਹੈ।
ਇਸ ਸਬੰਧੀ ਬਚਨ ਸਿੰਘ ਵਲੋਂ ਪਟੀਸ਼ਨ ਦਾਖਿਲ ਕੀਤੀ ਗਈ ਸੀ ਕਿ ਨਗਰ ਨਿਗਮ ਮੁਹਾਲੀ ਦੇ ਵਾਰਡ ਨੰਬਰ 49 ਨੂੰ ਗਲਤ ਢੰਗ ਨਾਲ ਅਨੁਸੂਚਿਤ ਜਾਤੀ ਮਹਿਲਾ ਉਮੀਦਵਾਰ ਲਈ ਰਾਖਵਾਂ ਕਰ ਦਿੱਤਾ ਸੀ ਜਦੋਂਕਿ ਸ੍ਰ ਪਟਵਾਰੀ ਵਲੋਂ ਪਟੀਸ਼ਨ ਦਾਖਿਲ ਕੀਤੀ ਗਈ ਸੀ ਕਿ ਉਹਨਾਂ ਦੇ ਵਾਰਡ ਦੀ ਬਣਤਰ ਬਹੁਤ ਗਲਤ ਤਰੀਕੇ ਨਾਲ ਤੈਅ ਕੀਤੀ ਗਈ ਹੈ ਜਿਸ ਕਾਰਨ ਵਸਨੀਕਾਂ ਨੂੰ ਭਾਰੀ ਅਸੁਵਿਧਾ ਹੋਵੇਗੀ। ਪਰੰਤੂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕਰੋਟ ਵਲੋਂ ਉਹਨਾਂ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ ਸੀ।
ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕਰੋਟ ਵਲੋਂ ਉਹਨਾਂ ਦੀਆਂ ਪਟੀਸ਼ਨਾ ਨੂੰ ਖਾਰਿਜ ਕਰ ਦਿੱਤਾ ਸੀ ਜਿਸਤੋਂ ਬਾਅਦ ਇਹਨਾਂ ਦੋਵਾਂ ਵਲੋਂ ਮਾਣਯੋਗ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖਿਲ ਕੀਤੀ ਸੀ ਜਿਸਤੋਂ ਬਾਅਦ ਅੱਜ ਹੋਈ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਦੇ ਚੀਫ ਜਸਟਿਸ ਮਾਣਯੋਗ ਏ ਐਸ ਬੋਪੰਨਾ ਅਤੇ ਮਾਣਯੋਗ ਜਸਟਿਸ ਵੀ ਰਾਮਾ ਸੁਬਰਾਮਨੀਅਮ ਦੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਦੋ ਹਫਤਿਆਂ ਵਿੱਚ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ।

Leave a Reply

Your email address will not be published. Required fields are marked *