ਨਗਰ ਨਿਗਮ ਮੁਹਾਲੀ ਨੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਐਸ.ਏ.ਐਸ.ਨਗਰ, 1 ਅਕਤੂਬਰ (ਸ.ਬ.) ਨਗਰ ਨਿਗਮ ਮੁਹਾਲੀ ਵੱਲੋਂ ਮਨਾਏ ਜਾ ਰਹੇ ਸਵੱਛਤਾ ਪੰਦਰਵਾੜੇ ਤਹਿਤ ਫੇਜ਼-11 ਵਿੱਚ ਮੁਹਾਲੀ ਕਲੱਬ. ਨੇੜੇ ਪਾਰਕ ਨੰਬਰ-5 ਵਿੱਚ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਰੈਜੀਡੇਂਟ ਵੈਲਫੇਅਰ ਐਸੋਸੀਏਸ਼ਨ ਅਤੇ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ, ਮੈਂਬਰ ਅਤੇ ਸੀਨੀਅਰ ਸਿਟੀਜ਼ਨ ਸ਼ਾਮਿਲ ਹੋਏ|
ਇਸ ਮੌਕੇ ਹਾਜਿਰ ਵਿਅਕਤੀਆਂ ਨੂੰ ਗਿੱਲਾ ਸੁੱਕਾ ਕੂੜਾ ਵੱਖ-ਵੱਖ ਕਰਕੇ ਦੇਣ, ਆਪਣੇ ਘਰਾਂ ਵਿੱਚ ਹੋਮ ਕਮਪੋਸਟਿੰਗ ਕਰਨ, ਪਲਾਸਟਿਕ ਦੀ ਵਰਤੋਂ ਨਾ ਕਰਨ ਸੰਬੰਧੀ ਅਤੇ ਕੋਵਿਡ-19 ਨੂੰ ਲੈ ਕੇ ਜਾਗਰੂਕ ਕੀਤਾ ਗਿਆ| ਇਸ ਤੋਂ ਇਲਾਵਾ ਨਗਰ ਨਿਗਮ ਮੁਹਾਲੀ ਵੱਲੋਂ ਉੱਥੇ ਮੌਜੂਦ ਲੋਕਾਂ ਨੂੰ ਕਪੜੇ ਦੇ ਥੈਲੇ ਅਤੇ ਮਾਸਕ ਵੀ ਵੰਡਣ ਦੇ ਨਾਲ ਹੀ ਸਵੱਛਤਾ ਐਪ ਅਤੇ ਸਵੱਛ  ਸਰਵੇਖਣ 2020-21ਬਾਰੇ ਜਾਗਰੂਕ ਕੀਤਾ ਗਿਆ|
ਇਸ ਮੌਕੇ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸੁਰਜੀਤ ਸਿੰਘ, ਚੀਫ ਸੈਨੇਟਰੀ ਇੰਸਪੈਕਟਰ ਸਰਬਜੀਤ ਸਿੰਘ, ਸੈਨੇਟਰੀ ਇੰਸਪੈਕਟਰ  ਜਗਰੂਪ ਸਿੰਘ, ਸੁਪਰਵਾਈਜ਼ਰ ਗੁਰਵਿੰਦਰ ਸਿੰਘ ਅਤੇ ਪ੍ਰੋਗਰਾਮ ਕੋਆਰਡੀਨੇਟਰ ਨਰਿੰਦਰ ਸਿੰਘ ਵਲੋਂ ਸਵੱਛਤਾ ਨੂੰ ਲੈ ਕੇ ਵਿਚਾਰ ਸਾਂਝੇ ਕੀਤੇ ਗਏ| 

Leave a Reply

Your email address will not be published. Required fields are marked *