ਨਗਰ ਨਿਗਮ ਵਲੋਂ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖਰਾ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਐਸ.ਏ.ਐਸ.ਨਗਰ, 19 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਵੱਲੋਂ ਸਵੱਛ ਭਾਰਤ ਸਰਵੇਖਣ 2020-21 ਮੁਹਿੰਮ ਤਹਿਤ ਸਥਾਨਕ ਫੇਜ਼ 2 ਮਾਰਕੀਟ ਅਤੇ ਰਿਹਾਇਸ਼ੀ ਖੇਤਰ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖੋ ਵੱਖਰਾ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ ਜਿਸ ਵਿੱਚ ਮਾਰਕੀਟ ਐਸੋਸੀਏਸ਼ਨ ਅਤੇ ਰੈਜ਼ੀਡੈਂਟਸ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ| 
ਇਸ ਮੌਕੇ ਨਿਗਰ ਨਿਗਮ ਦੇ ਸਕੱਤਰ ਸ੍ਰੀ ਰਣਜੀਵ ਕੁਮਾਰ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਨੂੰ ਉਹਨਾਂ ਦੇ ਰਿਹਾਇਸ਼ੀ ਅਤੇ ਕਮਰਸ਼ੀਅਲ ਥਾਵਾਂ ਦੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਸੰਬੰਧੀ ਜਾਗਰੂਕ ਕੀਤਾ ਗਿਆ| 
ਨਗਰ ਨਿਗਮ ਦੇ ਸੈਨੇਟਰੀ ਸੁਪਰਵਾਈਜਰ ਸ੍ਰੀ ਦੀਪਕ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਕਮਲ ਕੁਮਾਰ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਗਏ  15 ਦਿਨਾਂ ਦੇ ਪੰਦਰਵਾੜੇ ਦੇ ਤਹਿਤ ਇਹ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸਦੇ ਤਹਿਤ ਫੇਜ਼ 2 ਦੇ  ਦੁਕਾਨਦਾਰਾਂ ਅਤੇ ਰਿਹਾਇਸ਼ੀ ਖੇਤਰ ਦੇ ਵਸਨੀਕਾਂ ਨੂੰਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਕਰਨ ਅਤੇ ਪਲਾਸਟਿਕ ਦੇ ਲਿਫਾਫਿਆਂ ਕਾਰਨ ਫੈਲ ਰਹੇ ਪ੍ਰਦੂਸ਼ਨ ਨੂੰ ਰੋਕਣ ਲਈ ਪਲਾਸਟਿਕ ਦੇ ਲਿਫਾਫਿਆਂ ਦੀ ਥਾਂ ਜੂਟ ਜਾਂ ਕੱਪੜੇ ਦੇ ਬਣੇ ਹੋਏ ਥੈਲੇ ਵਰਤਣ ਦੀ ਅਪੀਲ ਕੀਤੀ ਗਈ| 
ਇਸ ਮੌਕੇ ਫੇਜ਼ 2 ਮਾਰਕੀਟ ਦੇ ਪ੍ਰਧਾਨ ਸ੍ਰੀ ਪ੍ਰੇਮ ਕੁਮਾਰ, ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਸ੍ਰੀ ਸੀ ਐਲ ਗਰਗ ਤੋਂ ਇਲਾਵਾ ਨਗਰ ਨਿਗਮ ਦੇ ਚੀਫ ਸੈਨੇਟਰੀ ਇੰਪੈਕਟਰ ਹਰਬੰਤ ਸਿੰਘ, ਸੈਨੇਟਰੀ ਇੰਸਪੈਕਟਰ ਸੁਰਿੰਦਰ ਕੁਮਾਰ, ਸੈਨਟਰੀ ਸੁਪਰਵਾਈਜਰ ਜੋਰਾਵਰ ਸਿੰਘ ਅਤੇ ਕਮਿਊਨਿਟੀ ਫੈਸਿਲਿਟੇਟਰ ਇੰਦਰਜੀਤ ਕੌਰ ਤੋਂ ਇਲਾਵਾ ਗਊ ਗ੍ਰਾਸ ਸੇਵਾ ਸਮਿਤਿ ਦੇ ਮੈਂਬਰ ਵੀ ਹਾਜਿਰ ਸਨ|

Leave a Reply

Your email address will not be published. Required fields are marked *