ਨਗਰ ਨਿਗਮ ਵਲੋਂ ਸ਼ਹਿਰ ਦੇ ਵਿਕਾਸ ਲਈ ਉਪਰਾਲੇ ਜਾਰੀ : ਮੇ.ਅਰ ਕੁਲਵੰਤ ਸਿੰਘ

ਐਸ ਏ ਐਸ ਨਗਰ, 6 ਅਕਤੂਬਰ (ਸ.ਬ.) ਨਗਰ ਨਿਗਮ ਮੁਹਾਲੀ ਵਲੋਂ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆ ਦੇ ਹਲ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਨਿਗਮ ਸ਼ਹਿਰ ਵਾਸੀਆਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨ ਬੱਧ ਹੈ| ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਨਿਗਮ ਮੁਹਾਲੀ ਦੇ ਮੇਅਰ ਸ੍ਰ. ਕੁਲਵੰਤ ਸਿੰਘ ਨੇ ਕੀਤਾ| ਉਹ ਫੇਜ਼ 7 ਵਿਖੇ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਦੇ ਵਾਰਡ ਵਿੱਚ 12.40 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਵਿਕਾਸ ਕੰਮਾਂ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ| ਉਹਨਾਂ ਕਿਹਾ ਕਿ ਇਸ ਕੰਮ ਵਿੱਚ ਸ਼ਹਿਰ ਵਾਸੀਆਂ ਨੂੰ ਵੀ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਜਿੱਥੇ ਕਿਸੇ ਸ਼ਹਿਰ ਵਾਸੀਆਂ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਉਹ ਇਸ ਬਾਰੇ ਇਲਾਕੇ ਦੇ ਕੌਂਸਲਰ ਨੂੰ ਦੱਸਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਆਿਵਾਂ ਨੂੰ ਬਿਹਤਰ ਢੰਗ ਨਾਲ ਹੱਲ ਕੀਤਾ ਜਾ ਸਕੇ| ਉਹਨਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੀ ਗੰਭੀਰ ਹੋ ਰਹੀ ਟ੍ਰੈਫਿਕ ਦੀ ਸਮੱਸਿਆ ਦੇ ਹੱਲ ਲਈ ਵੀ ਯਤਨ ਕੀਤੇ ਜਾ ਰਹੇ ਹਨ|
ਇਸ ਮੌਕੇ ਬੋਲਦਿਆਂ ਨਗਰ ਨਿਗਮ ਦੇ ਕੌਂਸਲਰ ਅਤੇ ਸ਼੍ਰੋਮਣੀ ਅਕਾਲੀ ਦਲ ਜਿਲਾ ਮੁਹਾਲੀ ਦੇ ਸਕੱਤਰ ਜਨਰਲ ਸ੍ਰ. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਮੋਟਰ ਮਾਰਕੀਟ ਦੇ ਸਾਹਮਣੇ ਵਾਲੀ ਇਸ ਥਾਂ ਤੇ ਅਕਸਰ ਜਾਮ ਲੱਗਦਾ ਹੈ ਜਿਸਦੇ ਹੱਲ ਲਈ ਸੜਕ ਦੇ ਕਿਨਾਰੇ ਲੱਗੀਆਂ ਟਾਈਲਾਂ ਨੂੰ ਟੇਪਰ ਕਰਕੇ ਥਾਂ ਬਣਾਈ ਜਾਵੇਗੀ ਅਤੇ ਜਾਮ ਦੀ ਸਮੱਸਿਆ ਦਾ ਹੱਲ ਕੱਢਿਆ ਜਾਵੇਗਾ| ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਇਸ ਇਲਾਕੇ ਦੇ ਫੁਟਪਾਥਾਂ ਦਾ ਕੰਮ ਵੀ ਕੀਤਾ ਜਾ ਰਿਹਾ ਹੈ|
ਇਸ ਮੌਕੇ ਕਂੌਸਲਰ ਸ੍ਰੀ ਆਰ ਪੀ ਸ਼ਰਮਾ, ਕੌਂਸਲਰ ਅਰੁਣ ਸ਼ਰਮਾ, ਸੀਨੀਅਰ ਅਕਾਲੀ ਆਗੂ ਹਰਮੇਸ਼ ਸਿੰਘ, ਸਥਾਨਕ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ. ਸੁਖਦੇਵ ਸਿੰਘ ਕਾਹਲੋਂ, ਜਨਰਲ ਸਕੱਤਰ ਸ੍ਰੀ ਐਮ ਕੇ ਭਟਨਾਗਰ, ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਜੌੜਾ, ਮੋਟਰ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ. ਕਰਮ ਚੰਦ, ਸ੍ਰ ਨਛੱਤਰ ਸਿੰਘ ਬੈਦਵਾਨ, ਹਰਿੰਦਰ ਖਹਿਰਾ, ਨਾਜਰ ਟਿਵਾਣਾ, ਨਿਰਵੈਰ ਸਿੰਘ, ਰਾਜੀਵ ਟੰਡਨ, ਐਸ ਕੇ ਬਾਂਸਲ, ਹਰਜਿੰਦਰ ਸਿੰਘ, ਐਚ ਐਸ ਬੇਦੀ, ਦਲਜੀਤ ਸਿੰਘ ਨਾਮਧਾਰੀ ਵੀ ਮੌਜੂਦ ਸਨ|

Leave a Reply

Your email address will not be published. Required fields are marked *