ਨਗਰ ਨਿਗਮ ਵੱਲੋਂ ਡੇਂਗੂ ਦੇ ਲਾਰਵੇ ਸਬੰਧੀ ਚੈਕਿੰਗ

ਐਸ.ਏ.ਐਸ ਨਗਰ, 26 ਜੁਲਾਈ (ਸ.ਬ.) ਨਗਰ ਨਿਗਮ ਮੁਹਾਲੀ ਦੀ ਟੀਮ ਵੱਲੋਂ ਗੁਰੂ ਨਾਨਕ ਅਮਰ ਕਲੋਨੀ ਫੇਜ਼-7 ਇੰਡਸਟ੍ਰੀਅਲ ਏਰੀਆ ਵਿਖੇ ਵੱਖ-ਵੱਖ ਥਾਈਂ ਕੂਲਰਾਂ ਅਤੇ ਕੰਟੇਨਰਾਂ ਆਦਿ ਦੀ ਡੇਂਗੂ ਦੇ ਲਾਰਵੇ ਸਬੰਧੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਸਾਫ ਸਫਾਈ ਦੇ ਨਾਲ ਨਾਲ ਖੁੱਲੇ ਵਿੱਚ ਸ਼ੌਚ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਦੇ ਟੀਚਿਆਂ ਦੀ ਪ੍ਰਾਪਤੀ ਲਈ ਨਿਗਮ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ| ਜਿਸ ਤਹਿਤ ਗੁਰੂ ਨਾਨਕ ਅਮਰ ਕਲੋਨੀ ਵਿਖੇ ਡੇਂਗੂ ਦੇ ਲਾਰਵੇ ਸਬੰਧੀ ਕੂਲਰਾਂ ਅਤੇ ਕੰਟੇਨਰਾਂ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸਫਾਈ ਰੱਖਣ ਲਈ ਜਾਗਰੂਕ ਕੀਤਾ ਗਿਆ| ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਜਾਂ ਕੰਮਕਾਜੀ ਥਾਵਾਂ ਦੇ ਨੇੜੇ-ਤੇੜੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ ਫੈਲਾਉਣ ਵਾਲਾ ਮੱਛਰ ਪੈਦਾ ਹੀ ਨਾ ਹੋ ਸਕੇ| ਇਸ ਦੇ ਨਾਲ ਨਾਲ ਲੋਕਾਂ ਨੂੰ ਖੁੱਲੇ ਵਿਚ ਸ਼ੋਚ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ|

Leave a Reply

Your email address will not be published. Required fields are marked *