ਨਗਰ ਨਿਗਮ ਵੱਲੋਂ ਰੇਹੜੀ-ਫੜ੍ਹੀ ਵਾਲਿਆਂ ਦੇ ਨਾਜਾਇਜ ਕਬਜ਼ੇ ਹਟਾਏ

ਐਸ.ਏ.ਐਸ. ਨਗਰ, 6 ਅਗਸਤ (ਪਵਨ ਰਾਵਤ)  ਨਗਰ ਨਿਗਮ ਵੱਲੋਂ ਸੈਕਟਰ 70 ਵਿੱਚ ਸੜਕ ਕਿਨਾਰੇ                       ਰੇਹੜੀਆਂ-ਫੜ੍ਹੀਆਂ ਵਾਲਿਆਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਗਏ| 
ਨਗਰ ਨਿਗਮ ਦੇ ਇੰਸਪੈਕਟਰ ਸੁਰਜੀਤ ਸਿੰਘ ਅਤੇ ਅਸ਼ੋਕ ਕੁਮਾਰ ਨੇ ਦੱਸਿਆ ਕਿ ਕਾਰਵਾਈ ਦੌਰਾਨ  ਸੈਕਟਰ 70 ਵਿੱਚ ਕਈ ਰੇਹੜ੍ਹੀ-ਫੜ੍ਹੀ ਵਾਲਿਆਂ ਦਾ ਸਾਮਾਨ ਜਬਤ ਕੀਤਾ ਗਿਆ ਹੈ| ਉਨ੍ਹਾਂ ਦੱਸਿਆ ਕਿ ਰੇਹੜੀਆਂ ਵਾਲਿਆਂ ਵਲੋਂ ਸੜਕ ਕਿਨਾਰੇ ਆਪਣੀਆਂ ਰੇਹੜੀਆਂ ਅਤੇ ਦੁਕਾਨਾਂ ਲਗਾ ਕੇ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ ਜਿਸ ਨਾਲ ਟ੍ਰੈਫਿਕ ਦੀ ਵੱਡੀ ਸਮੱਸਿਆ ਆਉਂਦੀ ਹੈ ਅਤੇ ਸੜਕ ਜਾਮ ਹੋਣ ਕਾਰਨ ਇਥੋਂ ਲੰਘਣ ਵਾਲੇ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ| ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ|      

Leave a Reply

Your email address will not be published. Required fields are marked *