ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸਫਾਈ ਮੁਹਿੰਮ ਸ਼ੁਰੂ

ਐਸ ਏ ਐਸ ਨਗਰ, 21 ਜੁਲਾਈ (ਸ.ਬ.) ਨਗਰ ਨਿਗਮ ਮੁਹਾਲੀ ਵੱਲੋਂ ਮੁਹਾਲੀ ਸ਼ਹਿਰ ਵਿੱਚ ਸਫਾਈ ਮੁਹਿੰਮ ਅੱਜ ਤੋਂ ਸ਼ੁਰੂ ਕੀਤੀ ਗਈ ਹੈ, ਜੋ ਕਿ 5 ਅਗਸਤ ਤੱਕ ਚਲੇਗੀ|
ਅੱਜ ਨਿਗਮ ਵੱਲੋਂ ਸਫਾਈ ਮੁਹਿੰਮ ਦੀ ਸ਼ੁਰੂਆਤ ਫੇਜ਼-9, 10, 11, ਸੈਕਟਰ-48 ਸੀ ਤੋਂ ਕੀਤੀ ਗਈ| ਇਸ ਮੌਕੇ ਨਗਰ ਨਿਗਮ ਦੀ ਜੁਆਂਇੰਟ ਕਮਿਸ਼ਨਰ ਅਵਨੀਤ ਕੌਰ ਨੇ ਕਿਹਾ ਕਿ ਨਗਰ ਨਿਗਮ ਦੀ ਸਫਾਈ ਮੁਹਿੰਮ ਦਾ ਮੁੱਖ ਉਦੇਸ਼ ਇਸ ਸ਼ਹਿਰ ਨੂੰ ਸਾਫ ਸੁਥਰਾ ਬਨਾਉਣਾ ਹੈ| ਉਹਨਾਂ ਸ਼ਹਿਰ ਵਾਸੀਆਂ  ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ| ਇਸ ਮੌਕੇ ਹਰਵੰਤ ਸਿੰਘ, ਸਰਬਜੀਤ ਸਿੰਘ, ਰਵਿੰਦਰਪਾਲ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *