ਨਗਰ ਨਿਗਮ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬਧ: ਕੁਲਵੰਤ ਸਿੰਘ

ਐਸ ਏ ਐਸ ਨਗਰ, 19 ਅਪ੍ਰੈਲ (ਆਰ ਪੀ ਵਾਲੀਆ) ਨਗਰ ਨਿਗਮ ਮੁਹਾਲੀ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਵਚਨਵੱਧ ਹੈ ਅਤੇ ਸ਼ਹਿਰ ਵਿੱਚ ਜੰਗੀ ਪੱਧਰ ਉਪਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਨਿਗਮ ਦੇ ਮੇਅਰ ਸ. ਕੁਲਵੰਤ ਸਿੰਘ ਨੇ ਫੇਜ਼ 1 ਵਿਖੇ ਐਚ ਈ ਕੁਆਟਰਾਂ ਵਿੱਚ 10 ਲੱਖ ਦੀ ਲਾਗਤ ਨਾਲ ਸ਼ੁਰੂ ਹੋਏ ਪੇਵਰ ਬਲਾਕ ਦੇ ਕੰਮ ਦੇ ਉਦਘਾਟਨ ਮੌਕੇ ਸੰਬੋਧਨ ਕਰਦਿਆਂ ਕਹੇ|
ਇਸ ਮੌਕੇ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਜਿਹਨਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਹਨਾਂ ਸਮੱਸਿਆਵਾਂ ਬਾਰੇ ਉਹ ਭਲੀ ਭਾਂਤ ਜਾਣਦੇ ਹਨ ਅਤੇ ਇਹਨਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਉਹ ਉਪਰਾਲੇ ਕਰ ਰਹੇ ਹਨ| ਉਹਨਾਂ ਕਿਹਾ ਕਿ ਹਰ ਵਾਰਡ ਦਾ ਵਿਕਾਸ ਬਿਨਾਂ ਕਿਸੇ ਪੱਖਪਾਤ ਦੇ ਕੀਤਾ ਜਾ ਰਿਹਾ ਹੈ|
ਇਸ ਮੌਕੇ ਇਲਾਕਾ ਵਾਸੀਆਂ ਨੇ ਆਪਣੇ ਮਸਲੇ ਵੀ ਮੇਅਰ ਕੁਲਵੰਤ ਸਿੰਘ ਅੱਗੇ ਰੱਖੇ ਅਤੇ ਮੇਅਰ ਨੇ ਉਹਨਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ|
ਇਸ ਮੌਕੇ ਸੰਬੋਧਨ ਕਰਦਿਆਂ ਸਥਾਨਕ ਕਂੌਸਲਰ ਗੁਰਮੀਤ ਕੌਰ ਨੇ ਕਿਹਾ ਕਿ ਇਸ ਵਾਰਡ ਵਿੱਚ ਇਹ ਕੰਮ ਕਰਵਾਉਣ ਦੀ ਲਮੇਂ ਸਮੇਂ ਤੋਂ ਲੋੜ ਮਹਿਸੂਸ ਕੀਤੀ ਜਾ ਰਹੀ ਹੈ| ਅੱਜ ਮੇਅਰ ਨੇ ਇਸ ਵਾਰਡ ਵਿੱਚ ਪੇਵਰ ਬਲਾਕ ਦਾ ਕੰਮ ਸ਼ੁਰੂ ਕਰਵਾ ਕੇ ਸ਼ਲਾਘਾਯੋਗ ਕੰਮ ਕੀਤਾ ਹੈ| ਉਹਨਾਂ ਕਿਹਾ ਕਿ ਪੇਵਰ ਬਲਾਕ ਲੱਗਣ ਨਾਲ ਇਸ ਇਲਾਕੇ ਵਿੱਚ ਪਾਰਕਿੰਗ ਦੀ ਸਮੱਸਿਆ ਵੀ ਹੱਲ ਹੋਵੇਗੀ|
ਇਸ ਮੌਕੇ ਕੌਂਸਲਰ ਸ੍ਰੀ ਆਰ ਪੀ ਸ਼ਰਮਾ, ਪਰਮਜੀਤ ਸਿੰਘ ਕਾਹਲੋਂ, ਗੁਰਮੁੱਖ ਸਿੰਘ ਸੋਹਲ, ਰਵਿੰਦਰ ਸਿੰਘ ਬੈਦਵਾਨ, ਰਮਨਪ੍ਰੀਤ ਕੌਰ, ਅਰੁਣ ਗੋਇਲ ਅਤੇ ਹਰਮੇਸ਼ ਸਿੰਘ, ਹਰਵਿੰਦਰ ਸਿੰਘ, ਗੁਰਦੁਆਰਾ ਸਾਹਿਬ ਦੇ ਮੀਤ ਪ੍ਰਧਾਨ ਸ੍ਰ. ਪ੍ਰੀਤਮ ਸਿੰਘ, ਸ੍ਰ. ਹਰਨੇਕ ਸਿੰਘ ਭੜੀ, ਸ੍ਰ. ਲਖਬੀਰ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ|

Leave a Reply

Your email address will not be published. Required fields are marked *