ਨਰਪਿੰਦਰ ਸਿੰਘ ਰੰਗੀ ਦੇ ਸਮਰਥਨ ਵਿੱਚ ਆਈ ਬਾਰ ਐਸੋਸੀਏਸ਼ਨ

ਐਸ ਏ ਐਸ ਨਗਰ, 2 ਫਰਵਰੀ (ਸ.ਬ.) ਬਾਰ ਐਸੋਸੀਏਸ਼ਨ ਮੁਹਾਲੀ ਵਲੋਂ ਨਗਰ ਨਿਗਮ ਦੇ ਵਾਰਡ ਨੰਬਰ 16 ਤੋਂ ਚੋਣ ਲੜ ਰਹੇ ਅਪਣੇ ਬਾਰ ਮੈਂਬਰ ਨਰਪਿੰਦਰ ਸਿੰਘ ਰੰਗੀ ਦੇ ਸਮਰਥਨ ਦਾ ਐਲਾਨ ਕੀਤਾ ਹੈ।

ਜਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਸ੍ਰੀ ਨਰਪਿੰਦਰ ਸਿੰਘ ਰੰਗੀ ਬਾਰ ਐਸੋਸੀਏਸ਼ਨ ਮੁਹਾਲੀ ਦੇ ਸਰਗਰਮ ਮੈਂਬਰ ਹਨ ਅਤੇ ਉਹ ਸਮਾਜਿਕ ਖੇਤਰ ਵਿਚ ਵੀ ਲੋਕ ਸੇਵਾ ਨੂੰ ਸਮਰਪਿਤ ਸ਼ਖਸ਼ੀਅਤ ਹਨ। ਉਨ੍ਹਾਂ ਕਿਹਾ ਵਕੀਲ ਭਾਈਚਾਰਾ ਪਾਰਟੀ ਪੱਧਰ ਅਤੇ ਸਥਾਨਕ ਰਾਜਨੀਤੀ ਨੂੰ ਪਾਸੇ ਰੱਖ ਕੇ ਉਹਨਾਂ ਦਾ ਸਮਰਥਨ ਕਰਦਾ ਹੈ।

ਇਸ ਮੌਕੇ ਨਰਪਿੰਦਰ ਸਿੰਘ ਰੰਗੀ ਨੇ ਸਹਿਯੋਗ ਲਈ ਸਮੂਹ ਬਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਦਾ ਹਰ ਸੰਭਵ ਉਪਰਾਲਾ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਦੀਪ ਸਿੰਘ ਲੱਖਾ, ਅਕਸ਼ ਚੇਤਲ, ਸਿਮਰਨਦੀਪ ਸਿੰਘ, ਸੁਸ਼ੀਲ ਅੱਤਰੀ, ਬਲਜਿੰਦਰ ਸਿੰਘ ਸੈਣੀਂ, ਸੰਜੀਵ ਮੈਣੀ, ਸਨੇਹਪ੍ਰੀਤ ਸਿੰਘ, ਰਜੇਸ਼ ਗੁਪਤਾ, ਵਿਕਾਸ ਸ਼ਰਮਾ, ਅਮਰਜੀਤ ਸਿੰਘ ਰੁਪਾਲ, ਹਰਕਿਸ਼ਨ ਸਿੰਘ, ਮੋਹਿਤ ਵਰਮਾ, ਦਮਨਜੀਤ ਸਿੰਘ ਧਾਲੀਵਾਲ, ਨਰਿੰਦਰ ਸਿੰਘ ਚਤਾਮਲੀ, ਬਰਜੇਸ਼ ਵੱਤਸ, ਪੰਕਜ ਭੰਡਾਰੀ, ਹਰਪ੍ਰੀਤ ਸਿੰਘ ਬਡਾਲੀ, ਗੁਰਪ੍ਰੀਤ ਸਿੰਘ ਖਟੜਾ, ਗੁਰਮੀਤ ਸਿੰਘ ਕੋਰੇ ਅਤੇ ਹਰਵਿੰਦਰ ਸੈਣੀਂ ਸਮੇਤ ਵੱਡੀ ਗਿਣਤੀ ਵਕੀਲ ਹਾਜਿਰ ਸਨ।

Leave a Reply

Your email address will not be published. Required fields are marked *