ਨਰਸਿੰਗ ਕਾਲਜਾਂ ਦੀਆਂ ਫੀਸਾਂ ਵਿੱਚ ਕੀਤੇ ਵਾਧੇ ਕਾਰਨ ਕਾਲਜਾਂ ਨੂੰ ਮਿਲੀ ਰਾਹਤ : ਚਰਨਜੀਤ ਵਾਲੀਆ

ਐਸ.ਏ.ਐਸ. ਨਗਰ, 24 ਸਤੰਬਰ (ਸ.ਬ.) ਨਰਸਿੰਗ ਟ੍ਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਪੰਜਾਬ (ਰਜਿ.) ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ ਨੇ ਕਿਹਾ ਹੈ ਕਿ ਸਰਕਾਰ ਵਲੋਂ ਪੰਜਾਬ ਵਿੱਚ ਕੋਰੋਨਾ ਮਾਹਾਂਮਾਰੀ ਦੇ ਕਾਰਨ ਮੰਦੀ ਦੀ ਮਾਰ ਝੱਲ ਰਹੇ ਨਰਸਿੰਗ ਕਾਲਜਾਂ ਦੀਆਂ ਫੀਸਾਂ ਵਿੱਚ ਵਾਧਾ ਕਰਕੇ ਕਾਲਜਾਂ ਨੂੰ ਆਰਥਿਕ ਰਾਹਤ ਮਿਲਣ ਦੀ ਸੰਭਾਵਨਾ ਬਣੀ ਹੈ|
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਕਾਰਨ ਅਤੇ ਪੰਜਾਬ ਦੇ ਨੌਜਵਾਨਾਂ ਵਲੋਂ ਪੜ੍ਹਾਈ ਲਈ               ਵਿਦੇਸ਼ਾਂ ਵੱਲ ਰੁੱਖ ਕੀਤੇ ਜਾਣ ਕਾਰਨ ਪੰਜਾਬ ਦੇ ਨਰਸਿੰਗ ਕਾਲਜ ਅਤਿ ਮੰਦੀ ਦੀ ਹਾਲਤ ਵਿੱਚ ਹਨ ਅਤੇ ਪੰਜਾਬ ਸਰਕਾਰ ਵਲੋਂ ਨਰਸਿੰਗ             ਵਿਸ਼ੇ ਦੇ ਕੋਰਸਾਂ ਸਬੰਧੀ ਕਾਲਜ ਫੀਸਾਂ ਵਿੱਚ ਕੀਤੇ ਵਾਧੇ ਦੀ ਨੋਟੀਫਿਕੇਸ਼ਨ ਨਾਲ ਇਨ੍ਹਾਂ ਕਾਲਜਾਂ ਨੂੰ ਰਾਹਤ ਮਿਲਣੀ ਹੈ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਭਾਵੇਂ ਸਮੇਂ-ਸਮੇਂ ਤੇ ਐਮ.ਬੀ.ਬੀ.ਐਸ., ਬੀ.ਡੀ.ਐਸ. ਅਤੇ ਬੀ.ਏ.ਐਮ.ਐਸ. ਤੋਂ ਇਲਾਵਾ ਹੋਰ ਮੈਡੀਕਲ ਕੋਰਸਾਂ ਲਈ ਕਾਲਜਾਂ ਦੀਆਂ ਦਾਖਲਾ ਫੀਸਾਂ ਵਿੱਚ ਲਗਾਤਾਰ ਵਾਧਾ ਕੀਤਾ ਪਰ ਨਰਸਿੰਗ ਕਾਲਜਾਂ ਵਿੱਚ ਪਿਛਲੇ 12 ਸਾਲਾਂ ਤੋਂ ਦਾਖਲਾ ਫੀਸਾਂ ਵਿੱਚ ਵਾਧੇ ਲਈ ਸਰਕਾਰ ਨੇ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਿਸ ਨਾਲ ਨਰਸਿੰਗ ਕਾਲਜਾਂ ਦੇ ਪ੍ਰਬੰਧਕ ਆਰਥਿਕ ਤੌਰ ਤੇ ਪਰੇਸ਼ਾਨ ਸਨ| 
ਉਹਨਾਂ ਕਿਹਾ ਕਿ ਸਰਕਾਰੀ ਨੋਟੀਫਿਕੇਸ਼ਨ ਮੁਤਾਬਕ ਨਰਸਿੰਗ ਕਾਲਜ ਪਹਿਲਾਂ ਜਿਥੇ ਨਰਸਿੰਗ ਵਿਦਿਆਰਥੀਆਂ ਤੋਂ 40000 ਰੁਪਏ ਦਾਖਲਾ ਫੀਸ ਵਸੂਲਦੇ ਸਨ,  ਹੁਣ ਇਸ ਵਿਚ 25 ਫੀਸਦੀ ਦਾ ਵਾਧਾ ਕੀਤਾ ਗਿਆ ਹੈ ਅਤੇ ਸਰਕਾਰ ਨੇ ਹਰ ਸਾਲ 5 ਫੀਸਦੀ ਦਾ ਵਾਧਾ ਕਰਨ ਦਾ ਐਲਾਨ ਵੀ ਕੀਤਾ ਹੈ|
ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਨੋਟੀਫਿਕੇਸ਼ਨ ਨਾਲ ਨਰਸਿੰਗ ਕਾਲਜਾਂ ਦੇ ਪ੍ਰਬੰਧਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ| ਇਸ ਮੌਕੇ ਡਾ.ਐਮ.ਐਮ. ਆਨੰਦ ਚੇਅਰਮੈਨ, ਸੀਨੀਅਰ ਮੀਤ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਕਰਨਲ ਬੀ.ਐਸ. ਗਰਚਾ ਮੀਤ ਪ੍ਰਧਾਨ, ਜਨਰਲ ਸਕੱਤਰ ਜੋਗਿੰਦਰ ਸਿੰਘ ਅਤੇ ਸ਼ਿਵ ਆਰੀਆ, ਮੀਤ ਪ੍ਰਧਾਨ ਸੁਖਜਿੰਦਰ ਸਿੰਘ ਰੰਧਾਵਾ, ਸਕੱਤਰ ਸਾਹਿਲ ਮਿੱਤਲ, ਜਾਇੰਟ ਸਕੱਤਰ ਪੁਨੀਤ ਬਾਵਾ ਹਾਜਿਰ ਸਨ|

Leave a Reply

Your email address will not be published. Required fields are marked *