ਨਰਾਤਿਆਂ ਮੌਕੇ ਫੁੱਲਾਂ ਨਾਲ ਸਜਾਇਆ ਗਿਆ ਮਾਤਾ ਵੈਸ਼ਣੋ ਦੇਵੀ ਦਾ ਦਰਬਾਰ ਸ਼ਰਧਾਲੂਆਂ ਦੀ ਸੁਰੱਖਿਆ ਲਈ ਜਵਾਨ ਤੈਨਾਤ


ਜੰਮੂ, 16 ਅਕਤੂਬਰ (ਸ.ਬ.) ਨਰਾਤਿਆਂ ਤੋਂ ਪਹਿਲਾਂ ਮਾਤਾ ਵੈਸ਼ਣੋ ਦੇਵੀ ਦੇ ਦਰਬਾਰ ਨੂੰ ਪੂਰੀ ਤਰ੍ਹਾਂ ਨਾਲ ਸਜਾਇਆ ਗਿਆ ਹੈ| ਇਸ ਵਾਰ ਸਜਾਵਟ ਦੇ ਨਾਲ-ਨਾਲ ਕੋਰੋਨਾ ਮਹਾਮਾਰੀ ਨੂੰ ਲੈ ਕੇ ਵੀ ਖਾਸ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ| ਇਸ ਦੇ ਨਾਲ ਹੀ ਸ਼ਰਧਾਲੂਆਂ ਦੀ ਸੁਰੱਖਿਆ ਲਈ ਵੀ ਪ੍ਰਸ਼ਾਸਨ ਅਲਰਟ ਹੋ ਗਿਆ ਹੈ| ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਵੈਸ਼ਣੋ ਦੇਵੀ ਮੰਦਰ ਵਿੱਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ|
ਪ੍ਰਾਪਤ ਜਾਣਕਾਰੀ ਅਨੁਸਾਰ ਤਿਉਹਾਰਾਂ ਦੇ ਮੌਸਮ ਵਿੱਚ ਪਾਕਿਸਤਾਨ ਜੰਮੂ-ਕਸ਼ਮੀਰ ਵਿੱਚ ਵੱਡੀਆਂ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜਿਸ਼ ਕਰ ਰਿਹਾ ਹੈ| ਇਸ ਦੇ ਬਾਅਦ ਤੋਂ ਹੀ ਭਵਨ ਦੀ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ| ਸ਼ਰਧਾਲੂਆਂ ਦੀ ਸੁਰੱਖਿਆ ਲਈ ਤੁਰੰਤ ਪ੍ਰਤੀਕਿਰਿਆ ਟੀਮਾਂ (ਕਿਊ.ਆਰ. ਟੀ.) ਦੀ ਤਾਇਨਾਤੀ ਕੀਤੀ ਗਈ ਹੈ, ਜਿਸ ਵਿੱਚ ਪੁਲੀਸ ਅਤੇ ਕੇਂਦਰੀ ਰਿਜ਼ਰਵ ਪੁਲੀਸ ਫੋਰਸ ਦੇ ਜਵਾਨ ਵੀ ਸ਼ਾਮਲ ਹਨ|
ਸ਼੍ਰੀ ਮਾਤਾ ਵੈਸ਼ਣੋ ਦੇਵੀ ਸ਼ਰਾਇਨ ਬੋਰਡ ਦੇ ਸੀ.ਈ.ਓ. ਨੇ ਦੱਸਿਆ ਕਿ ਭਵਨ ਵਿੱਚ ਸੈਨੀਟਾਈਜੇਸ਼ਨ ਦੇ ਪ੍ਰਬੰਧ ਕੀਤੇ ਗਏ ਹਨ| ਮਾਤਾ ਦੇ ਦਰਬਾਰ ਨੂੰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ, ਜਿਸ ਤਰ੍ਹਾਂ ਨਾਲ ਪਿਛਲੇ ਨਰਾਤਿਆਂ ਵਿੱਚ ਪ੍ਰਸਿੱਧ ਭਜਨ ਗਾਇਕ ਲਿਆਂਦੇ ਗਏ ਸਨ, ਇਸ ਵਾਰ ਉਹ ਵਿਵਸਥਾ ਵੀ ਹੈ| ਬਾਹਰੋਂ ਆ ਰਹੇ ਯਾਤਰੀਆਂ ਦੀ ਟੈਸਟਿੰਗ ਜ਼ਰੂਰੀ ਹੈ| ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸ਼੍ਰੀ ਮਾਤਾ ਵੈਸ਼ਣੋ ਦੇਵੀ (ਐਮ.ਐਮ.ਵੀ.ਡੀ.) ਦਾ ਮੋਬਾਇਲ ਐਪ ਲਾਂਚ ਕੀਤਾ ਹੈ, ਜਿਸ ਨਾਲ ਵਿਸ਼ਵ ਭਰ ਦੇ ਸ਼ਰਧਾਲੂ ਹੁਣ ਘਰ ਬੈਠ ਕੇ ਸਾਰੀਆਂ ਸਹੂਲਤਾਂ ਸਮੇਤ ਆਨੰਦ ਅਤੇ ਭਗਤੀ ਦਾ ਅਨੁਭਵ ਕਰ ਸਕਣਗੇ ਅਤੇ ਵੈਸ਼ਣੋ ਦੇਵੀ ਦੇ ਦਰਸ਼ਨ ਵੀ ਕਰ ਸਕਣਗੇ|

Leave a Reply

Your email address will not be published. Required fields are marked *