ਨਵਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ


ਐਸ਼ਏ 14 ਜਨਵਰੀ (ਸ਼ਬ ਪਿੰਡ ਮਾਣਕਮਾਜਰਾ ਵਿੱਚ ਸਮਾਜ ਸੇਵੀ ਸ੍ਰੀ ਅਮਨ ਪੂਨੀਆ ਦੀ ਅਗਵਾਈ ਹੇਠ ਨਵਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ 1 ਸਾਲ ਤੋਂ ਘੱਟ ਉਮਰ ਦੀਆਂ 11 ਨਵ ਜੰਮੀਆਂ ਕੁੜੀਆਂ ਦੀ ਲੋਹੜੀ ਸਾਂਝੇ ਤੌਰ ਤੇ ਮਨਾਈ ਗਈ।
ਇਸ ਮੌਕੇ ਨਗਰ ਨਿਗਮ ਮੁਹਾਲੀ ਦੇ ਸਾਬਕਾ ਕੌਂਸਲਰ ਸ੍ਰ ਪਰਵਿੰਦਰ ਸਿੰਘ ਬੈਦਵਾਣ ਸੋਹਾਣਾ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਕਿਹਾ ਕਿ ਸਾਨੂੰ ਸਭ ਨੂੰ ਲੜਕੀਆਂ ਦੀ ਲੋਹੜੀ ਮਨਾਉਣ ਲਈ ਅੱਗੇ ਆਉਣਾ ਚਾਹੀਦਾ þ ਕਿਉਂਕਿ ਇਹ ਸਮਾਜ ਦਾ ਸਭ ਤੋਂ ਮਹੱਤਵਪੂਰਨ ਅੰਗ ਹਨ। ਉਹਨਾਂ ਕਿਹਾ ਕਿ ਅਜੌਕੇ ਸਮੇਂ ਵਿੱਚ ਲੜਕੀਆਂ ਕਿਸੇ ਵੀ ਪੱਖ ਤੋਂ ਲੜਕਿਆਂ ਤੋਂ ਘੱਟ ਨਹੀਂ ਹਨ ਅਤੇ ਉਹ ਲੱਗਭੱਗ ਹਰੇਕ ਖੇਤਰ ਵਿੱਚ ਲੜਕਿਆਂ ਤੋਂ ਅੱਗੇ ਹਨ। ਉਨਾਂ ਕਿਹਾ ਕਿ ਸਾਨੂੰ ਸਭ ਨੂੰ ਲੜਕੀਆਂ ਦੀ ਪੜ੍ਹਾਈ ਲਿਖਾਈ ਵੱਲ ਵਿਸ਼ੇਸ਼ ਤੌਰ ਤੇ ਧਿਆਨ ਦੇਣਾ ਚਾਹੀਦਾ þ ਤਾਂ ਜੋ ਉਹ ਅੱਗੇ ਚਲ ਕੇ ਆਪਣੇ ਪੈਰਾਂ ਤੇ ਖੜ੍ਹੀਆਂ ਹੋ ਸਕਣ। ਇਸ ਮੌਕੇ ਨਵਜੰਮੀਆਂ ਲੜਕੀਆਂ ਨੂੰ ਲੋਹੜੀ ਦਿੱਤੀ ਗਈ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ ਮਾਣਕਮਾਜਰਾ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਬਲਵਿੰਦਰ ਸਿੰਘ ਬਿੰਦਾ ਲਖਨੌਰ, ਹਰਮਿੰਦਰ ਸਿੰਘ ਪਤੋਂ, ਕਮਲਜੀਤ ਸਿੰਘ ਬੜੀ, ਸੋਨੀ ਬੜੀ, ਐਡਵੋਕੇਟ ਗਗਨਦੀਪ ਸਿੰਘ ਅਤੇ ਹਰਵਿੰਦਰ ਸਿੰਘ ਲੰਬੜਦਾਰ ਸੋਹਾਣਾ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜਿਰ ਸਨ।

Leave a Reply

Your email address will not be published. Required fields are marked *