ਨਵਾਂ ਗਾਓਂ ਵਿੱਚ ਪੇਵਰ ਬਲਾਕ ਦਾ ਕੰਮ ਅਧੂਰਾ ਹੋਣ ਕਾਰਨ ਲੋਕ ਪ੍ਰੇਸ਼ਾਨ

ਨਵਾਂ ਗਾਓਂ, 26 ਅਪ੍ਰੈਲ (ਪਵਨ ਰਾਵਤ) ਨਵਾਂ ਗਾਓਂ ਵਿਖੇ ਪਾਣੀ ਦੀ ਟੈਂਕੀ ਤੋਂ ਖਰੜ ਰੋਡ ਤੱਕ ਬਣਨ ਵਾਲੀ ਸੜਕ ਉਪਰ ਲਗਾਏ ਜਾ ਰਹੇ ਪੇਵਰ ਬਲਾਕ ਦਾ ਕੰਮ ਅਜੇ ਵੀ ਅਧੂਰਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਇਲਾਕਾ ਵਾਸੀ ਰਾਜਪਾਲ, ਕਾਲਾ, ਸੁਨੀਤਾ, ਸਵਿੱਤਰੀ ਨੇ ਦੱਸਿਆ ਕਿ ਇਸ ਸੜਕ ਉਪਰ ਪੇਵਰ ਬਲਾਕ ਲਗਾਉਣ ਦਾ ਕੰਮ ਬਹੁਤ ਹੀ ਢਿੱਲੀ ਰਫਤਾਰ ਨਾਲ ਚੱਲ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਉਹਨਾਂ ਮੰਗ ਕੀਤੀ ਕਿ ਇਸ ਸੜਕ ਉਪਰ ਲਗਾਏ ਜਾ ਰਹੇ ਪੇਵਰ ਬਲਾਕ ਦੇ ਕੰਮ ਨੂੰ ਜਲਦੀ ਪੂਰਾ ਕੀਤਾ ਜਾਵੇ|
ਇਸ ਸਬੰਧੀ ਜਦੋਂ ਨਗਰ ਕੌਂਸਲ ਨਵਾਂ ਗਾਓਂ ਦੀ ਪ੍ਰਧਾਨ ਬਲਜਿੰਦਰ ਕੌਰ ਨਾਲ ਸੰਪਰਕ ਕੀਤਾ ਤਾਂ ਉਹਨਾਂ ਕਿਹਾ ਕਿ ਇਸ ਸੜਕ ਦਾ ਕੰਮ 4 ਮਹੀਨੇ ਵਿੱਚ ਪੂਰਾ ਹੋ ਜਾਵੇਗਾ , ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ|

Leave a Reply

Your email address will not be published. Required fields are marked *