ਨਵਾਂ ਸਾਲ ਮਨਾਇਆ


ਐਸ਼ਏ 1 ਜਨਵਰੀ (ਜਸਵਿੰਦਰ ਸਿੰਘ) ਸਥਾਨਕ ਫੇਜ਼ 7 ਦੇ ਵਸਨੀਕ ਸ੍ਰੀ ਰਾਮ ਕੁਮਾਰ ਸ਼ਰਮਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਅੱਜ ਵਾਰਡ ਨੰਬਰ 9 ਦੇ ਪਾਰਕ ਨੰਬਰ 19 ਵਿੱਚ ਸਥਾਨਕ ਨਿਵਾਸੀਆਂ ਦੇ ਸਹਿਯੋਗ ਨਾਲ ਨਵਾਂ ਸਾਲ ਮਨਾਇਆ ਗਿਆ।
ਇਸ ਮੌਕੇ ਵਾਰਡ ਨੰ 9 ਤੋਂ ਨਗਰ ਨਿਗਮ ਦੀਆਂ ਚੋਣਾਂ ਲੜਨ ਵਾਲੇ ਕਾਂਗਰਸ ਦੇ ਉਮੀਦਵਾਰ ਸ੍ਰੀਮਤੀ ਬਲਰਾਜ ਕੌਰ ਧਾਲੀਵਾਲ ਅਤੇ ਉਨ੍ਹਾਂ ਦੇ ਪਤੀ ਸ੍ਰੀ ਗਗਨ ਧਾਲੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਇਸ ਮੌਕੇ ਰਾਮ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਕੇਕ ਕੱਟ ਕੇ ਇਸ ਸਾਲ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਸ੍ਰੀਮਤੀ ਬਲਰਾਜ ਕੌਰ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਦਾ ਸਾਰਾ ਵਾਰਡ ਪਰਿਵਾਰ ਵਾਂਗ ਹੈ ਅਤੇ ਉਹ ਹਰ ਵੇਲੇ ਆਪਣੇ ਵਾਰਡ ਦੇ ਲੋਕਾਂ ਨਾਲ ਖੜ੍ਹੇ ਹਨ। ਉਨ੍ਹਾਂ ਉਥੇ ਆਏ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਉਨ੍ਹਾਂ ਨੂੰ ਜਿਤਾ ਕੇ ਨਗਰ ਨਿਗਮ ਚੋਣਾਂ ਵਿੱਚ ਭੇਜਿਆ ਜਾਵੇ ਤਾਂ ਜੋ ਉਹ ਆਪਣੇ ਵਾਰਡ ਦੇ ਵਿਕਾਸ ਲਈ ਆਵਾਜ਼ ਬੁਲੰਦ ਕਰ ਸਕਣ। ਉੱਥੇ ਹਾਜ਼ਿਰ ਲੋਕਾਂ ਨੇ ਸ੍ਰੀਮਤੀ ਬਲਰਾਜ ਕੌਰ ਧਾਲੀਵਾਲ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਪੂਰਾ ਸਮਰਥਨ ਉਨ੍ਹਾਂ ਦੇ ਨਾਲ ਹੈ।

Leave a Reply

Your email address will not be published. Required fields are marked *