ਨਵੀਆਂ ਚੁਣੀਆਂ ਪੰਚਾਇਤਾਂ ਨੂੰ ਬਿਨਾਂ ਦੇਰੀ ਦਿੱਤੀ ਜਾਵੇ ਟ੍ਰੇਨਿੰਗ : ਬਲਵਿੰਦਰ ਕੁੰਭੜਾ

ਐਸ ਏ ਐਸ, 1 ਜਨਵਰੀ (ਸ.ਬ.) ਪੰਜਾਬ ਸਰਕਾਰ ਸੂਬੇ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਚੁਣੀਆਂ ਗਈਆਂ ਨਵੀਆਂ ਪੰਚਾਇਤਾਂ ਦਾ ਸਹੁੰ ਚੁੱਕ ਸਮਾਗਮ ਜਲਦੀ ਕਰਕੇ ਪੰਚਾਇਤਾਂ ਨੂੰ ਟ੍ਰੇਨਿੰਗ ਕਰਵਾਉਣ ਵਿਚ ਦੇਰੀ ਨਾ ਕੀਤੀ ਜਾਵੇ ਇਹ ਵਿਚਾਰ ਪੰਚਾਇਤ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ|
ਉਹਨਾਂ ਕਿਹਾ ਕਿ ਅਕਸਰ ਦੇਖਣ ਵਿਚ ਆਉਂਦਾ ਹੈ ਕਿ ਪੰਚਾਇਤਾਂ ਦੇ ਕੰਮ ਕਾਜ ਵਿੱਚ ਸਿਆਸੀ ਦਖ਼ਲਅੰਦਾਜ਼ੀ ਬਹੁਤ ਜ਼ਿਆਦਾ ਹੁੰਦੀ ਹੈ ਜਿਸ ਕਾਰਨ ਜਿੱਥੇ ਪੂਰੀ ਪੰਚਾਇਤ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਸ ਦੇ ਨਾਲ ਹੀ ਪਿੰਡਾਂ ਦੇ ਵਿਕਾਸ ਕਾਰਜ ਵੀ ਪ੍ਰਭਾਵਿਤ ਹੁੰਦੇ ਹਨ ਅਤੇ ਆਪਸੀ ਭਾਈਚਾਰਾ ਵੀ ਖਰਾਬ ਹੁੰਦਾ ਹੈ|
ਸ੍ਰ. ਕੁੰਭੜਾ ਨੇ ਨਵੀਆਂ ਚੁਣੀਆਂ ਸੂਬੇ ਦੀਆਂ ਪੰਚਾਇਤਾਂ ਨੂੰ ਆਪੋ ਆਪਣੇ ਪਿੰਡਾਂ ਵਿਚ ਪੂਰੀ ਪਾਰਦਰਸ਼ਤਾ ਨਾਲ ਅਤੇ ਨਿਰਪੱਖ ਹੋ ਕੇ ਕੰਮ ਕਰਨ ਲਈ ਵੀ ਕਿਹਾ| ਇਸ ਮੌਕੇ ਉਨ੍ਹਾਂ ਦੇ ਨਾਲ ਬਲਵਿੰਦਰ ਸਿੰਘ ਮਾਣਕਪੁਰ ਕੱਲਰ ਵੀ ਮੌਜੂਦ ਸਨ|

Leave a Reply

Your email address will not be published. Required fields are marked *