ਨਵੇਂ ਬੱਸ ਅੱਡੇ ਤੋਂ ਬਲੌਂਗੀ ਜਾਂਦੀ ਸੜਕ ਦਾ ਬੁਰਾ ਹਾਲ, ਲੋਕ ਪ੍ਰੇਸ਼ਾਨ

ਐਸ ਏ ਐਸ ਨਗਰ, 12 ਅਕਤੂਬਰ (ਆਰ ਪੀ ਵਾਲੀਆ) ਸਥਾਨਕ ਨਵੇਂ ਬੱਸ ਸਟੈਂਡ ਫੇਜ਼ 6 ਤੋਂ ਬਲੌਂਗੀ ਪਿੰਡ ਨੂੰ ਜਾਂਦੀ ਸੜਕ ਦਾ ਬਹੁਤ ਬੁਰਾ ਹਾਲ ਹੈ, ਜਿਸ ਕਾਰਨ ਇਸ ਸੜਕ ਉਪਰੋਂ ਲੰਘਣ ਵਾਲੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ|
ਇਸ ਸੜਕ ਉਪਰ ਥਾਂ ਥਾਂ ਖੱਡੇ ਪਏ ਹੋਏ ਹਨ, ਜਿਸ ਕਾਰਨ ਵਾਹਨ ਚਾਲਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਬਰਸਾਤ ਦੇ ਦਿਨਾਂ ਦੌਰਾਨ ਤਾਂ ਇਸ ਸੜਕ ਦਾ ਹੋਰ ਵੀ ਬੁਰਾ ਹਾਲ ਹੋ ਜਾਂਦਾ ਹੈ| ਤੇਜ ਰਫਤਾਰ ਜਾ ਰਹੇ ਵਾਹਨਾਂ ਦੇ ਟਾਇਰ ਜਦੋਂ ਇਹਨਾਂ ਖੱਡਿਆਂ ਵਿੱਚ ਪੈਂਦੇ ਹਨ ਤਾਂ ਵਾਹਨ ਨੂੰ ਇਕ ਦਮ ਝਟਕਾ ਜਿਹਾ ਵੱਜਦਾ ਹੈ ਅਤੇ ਵਾਹਨ ਆਪਣੇ ਚਾਲਕ ਦੇ ਕੰਟਰੋਲ ਤੋਂ ਬਾਹਰ ਹੋ ਜਾਂਦੇ ਹਨ,ਜਿਸ ਕਾਰਨ ਹਾਦਸੇ ਵਾਪਰ  ਜਾਂਦੇ ਹਨ|
ਲੰਮੇਂ ਸਮੇਂ ਤੋਂ ਇਹ ਸੜਕ ਪ੍ਰਸ਼ਾਸਨ ਦੀ ਅਣਗਹਿਲੀ ਦਾ ਸ਼ਿਕਾਰ ਹੋ ਰਹੀ ਹੈ ਅਤੇ ਇਸ ਸੜਕ ਦੀ ਮੁਰੰਮਤ ਕਰਨ ਵੱਲ ਕਿਸੇ ਵੀ ਅਧਿਕਾਰੀ ਦਾ ਧਿਆਨ ਨਹੀਂ ਜਾ ਰਿਹਾ ਜਿਸ ਕਾਰਨ ਇਸ ਸੜਕ ਦੀ ਹਾਲਤ ਦਿਨੋਂ ਦਿਨ ਖਰਾਬ ਹੋ ਰਹੀ ਹੈ|

Leave a Reply

Your email address will not be published. Required fields are marked *