ਨਵੇਂ ਸਾਲ ਦੇ ਆਗਮਨ ਦੀ ਖੁਸ਼ੀ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ

ਪਟਿਆਲਾ, 1 ਜਨਵਰੀ (ਜਸਵਿੰਦਰ ਸੈਂਡੀ) ਪਟਿਆਲਾ ਦੇ ਪੁਲੀਸ ਥਾਣਾ ਅਰਬਨ ਅਸਟੇਟ ਵਿਚ ਥਾਣਾ ਮੁਖੀ ਰੋਨੀ ਸਿੰਘ ਅਤੇ ਸਮੂਹ ਸਟਾਫ ਵੱਲੋਂ ਨਵੇਂ ਸਾਲ ਦੇ ਆਗਮਨ ਦੀ ਖੁਸ਼ੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ
ਥਾਣਾ ਮੁਖੀ ਰੌਣੀ ਸਿੰਘ ਨੇ ਦੱਸਿਆ ਕਿ 2 ਦਿਨ ਪਹਿਲਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਲੀਸ ਥਾਣੇ ਵਿੱਚ ਕਰਵਾਇਆ ਗਿਆ ਸੀ ਅਤੇ ਅਖੰਡ ਪਾਠ ਦੀ ਆਰੰਭਤਾ ਕਰਵਾਈ ਗਈ ਸੀ ਜਿਸ ਦਾ ਅੱਜ ਨਵੇਂ ਸਾਲ ਵਾਲੇ ਦਿਨ ਭੋਗ ਪਾਇਆ ਗਿਆ þ। ਉਨ੍ਹਾਂ ਦੱਸਿਆ ਕਿ ਇਸ ਮੌਕੇ ਰਾਗੀ ਸਿੰਘਾਂ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਥਾਣਾ ਅਰਬਨ ਅਸਟੇਟ ਦੇ ਸਮੂਹ ਸਟਾਫ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

Leave a Reply

Your email address will not be published. Required fields are marked *