ਨਸ਼ਾ ਤਸਕਰਾਂ ਅਤੇ ਪੁਲੀਸ ਦੇ ਗਠਜੋੜ ਦੀ ਸੀ ਬੀ ਆਈ ਜਾਂਚ ਕਰਵਾਉਣ ਦੀ ਮੰਗ

ਐਸ ਏ ਐਸ ਨਗਰ, 11 ਜੁਲਾਈ (ਸ.ਬ.) ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਵਲੋਂ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਨਸ਼ਾ ਤਸਕਰਾਂ ਅਤੇ ਪੁਲੀਸ ਅਧਿਕਾਰੀਆਂ ਦੇ ਗਠਜੋੜ ਦੀ ਸੀ ਬੀ ਆਈ ਤੋਂ ਜਾਂਚ ਕਰਵਾਈ ਜਾਵੇ|
ਇਸ ਮੰਗ ਪੱਤਰ ਵਿੱਚ ਆਰ ਐਮ ਪੀ ਆਈ ਦੇ ਸਕੱਤਰ ਪੰਜਾਬ ਰਾਜ ਕਮੇਟੀ ਹਰਕੰਵਲ ਸਿੰਘ ਅਤੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੇ ਸਕੱਤਰ ਪੰਜਾਬ ਰਾਜ ਕਮੇਟੀ ਗੁਰਮੀਤ ਸਿੰਘ ਬਖਤਪੁਰ ਨੇ ਲਿਖਿਆ ਹੈ ਕਿ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਦੇ ਨਸ਼ਾ ਤਸਕਰਾਂ ਨਾਲ ਗਠਜੋੜ ਦੇ ਸਬੂਤ ਰੋਜਾਨਾ ਹੀ ਮਿਲ ਰਹੇ ਹਨ| ਇਸ ਲਈ ਨਸ਼ਾ ਤਸਕਰਾਂ ਅਤੇ ਉਹਨਾਂ ਦੀ ਪੁਸ਼ਤ ਪਨਾਹੀ ਕਰਨ ਵਾਲੇ ਪੁਲੀਸ ਅਧਿਕਾਰੀਆਂ ਦੇ ਗਠਜੋੜ ਦੀ ਸੀ ਬੀ ਆਈ ਤੋਂ ਸਮਾਂਬਧ ਜਾਂਚ ਕਰਵਾਈ ਜਾਵੇ, ਸਰਕਾਰੀ ਮੁਲਾਜਮਾਂ ਤੇ ਅਧਿਕਾਰੀਆਂ ਦੀ ਸਕਰੀਨਿੰਗ ਕੀਤੀ ਜਾਵੇ, ਐਸ ਟੀ ਐਫ ਦੀਆਂ ਰਿਪੋਰਟਾਂ ਦੇ ਸਾਰੇ ਵੇਰਵੇ ਜਨਤਕ ਕੀਤੇ ਜਾਣ, ਨਸ਼ੇ ਦੇ ਕਾਰਨ ਹੋ ਰਹੀਆਂ ਮੌਤਾਂ ਸਬੰਧੀ ਸੰਬੰਧਿਤ ਥਾਣੇ ਦੇ ਐਸ ਐਚ ਓ ਨੂੰ ਜਿੰਮੇਵਾਰ ਠਹਿਰਾ ਕੇ ਉਸ ਵਿਰੁੱਧ ਕਾਰਵਾਈ ਕੀਤੀ ਜਾਵੇ, ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਇਲਾਜ ਲਈ ਉਪਰਾਲੇ ਕੀਤੇ ਜਾਣ, ਨਸ਼ਾ ਸਪਲਾਈ ਅਤੇ ਤਸਕਰੀ ਦੇ ਸਮੁਚੇ ਤਾਣੇ ਬਾਣੇ ਨੂੰ ਸਖਤੀ ਨਾਲ ਕੁਚਲਿਆ ਜਾਵੇ, ਨਸ਼ੇ ਦਾ ਸ਼ਿਕਾਰ ਨੌਜਵਾਨਾਂ ਦਾ ਇਲਾਜ ਕਰਵਾ ਕੇ ਉਹਨਾਂ ਦੇ ਰੁਜਗਾਰ ਲਈ ਉਪਰਾਲੇ ਕੀਤੇ ਜਾਣ|

Leave a Reply

Your email address will not be published. Required fields are marked *