ਨਸ਼ਾ ਨਾ ਮਿਲਣ ਕਾਰਨ 35 ਸਾਲਾਂ ਨੌਜਵਾਨ ਦੀ ਮੌਤ

ਗੁਰਦਾਸਪੁਰ, 24 ਜੁਲਾਈ (ਸ.ਬ.) ਪਿੰਡ ਨਬੀਪੁਰ ਵਿਖੇ ਨਸ਼ਾ ਨਾ ਮਿਲਣ ਕਾਰਨ 35 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ| ਮ੍ਰਿਤਕ ਦੀ ਪਹਿਚਾਣ ਜਤਿੰਦਰ ਸਿੰਘ ਵਾਸੀ ਪਿੰਡ ਨਵੀਪੁਰ ਵੱਜੋਂ ਹੋਈ ਹੈ, ਜੋ ਪਿਛਲੇ ਕਾਫੀ ਸਮੇਂ ਤੋਂ ਮੈਡੀਕਲ ਨਸ਼ਾ ਕਰਨ ਦਾ ਆਦੀ ਸੀ ਤੇ ਬੀਤੀ ਸ਼ਾਮ ਨਸ਼ਾ ਨਾ ਮਿਲਣ ਦੇ ਕਾਰਨ ਉਸ ਦੀ ਹਾਲਤ ਖ਼ਰਾਬ ਹੋ ਗਈ| ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਲਿਜਾਇਆ ਗਿਆ ਜਿੱਥੇ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ| ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਸਕੇ|

Leave a Reply

Your email address will not be published. Required fields are marked *