ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਹਿੱਸਾ ਲੈਣ ਨੌਜਵਾਨ : ਸਿੱਧੂ

ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਹਿੱਸਾ ਲੈਣ ਨੌਜਵਾਨ : ਸਿੱਧੂ
ਦੋ ਦਿਨਾਂ 13ਵੀਂ ਅਥਲੈਟਿਕਸ ਮੀਟ ਦਾ ਆਯੋਜਨ
ਐਸ ਏ ਐਸ ਨਗਰ, 4 ਸਤੰਬਰ (ਸ.ਬ.) ਮੁਹਾਲੀ ਜਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵਲੋਂ ਸਥਾਨਕ ਫੇਜ਼ 8 ਦੀ ਦੁਸ਼ਹਿਰਾ ਗ੍ਰਾਉਂਡ ਵਿੱਚ ਦੋ ਦਿਨਾਂ 13ਵੀਂ ਅਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ| ਪਹਿਲੇ ਦਿਨ ਮੀਟ ਦਾ ਉਦਘਾਟਨ ਕੈਬਿਨਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਕੀਤਾ| ਇਸ ਮੌਕੇ ਸੰਬੋਧਨ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਖੇਡਾਂ ਹੀ ਅਜਿਹਾ ਉਪਰਾਲਾ ਹਨ, ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਅਤੇ ਤੰਦਰੁਸਤ ਪੰਜਾਬ ਬਣਾਉਣ ਵਿੱਚ ਮਦਦ ਕਰ ਸਕਦੀਆਂ ਹਨ| ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ| ਇਸ ਮੌਕੇ ਉਹਨਾਂ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਵੀ ਵੰਡੇ| ਇਸ ਮੌਕੇ ਉਹਨਾਂ ਐਸੋਸੀਏਸ਼ਨ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ|
ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰ. ਸਵਰਨ ਸਿੰਘ ਨੇ ਦੱਸਿਆ ਕਿ ਪਹਿਲੇ ਦਿਨ ਹੋਏ ਮੁਕਾਬਲਿਆਂ ਵਿੱਚ ਕਰੀਬ 600 ਖਿਡਾਰੀਆਂ ਤੇ ਖਿਡਾਰਨਾਂ ਨੇ ਹਿੱਸਾ ਲਿਆ| ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਖਿਡਾਰੀਆਂ ਨੂੰ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਅਤੇ ਸਰਟੀਫਿਕੇਟਾਂ ਤੋਂ ਇਲਾਵਾ ਇੱਕ ਇੱਕ ਪ੍ਰੈਕਟਿਸ ਟੀ ਸ਼ਰਟ ਵੀ ਦਿੱਤੀ ਗਈ|
ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ. ਪ੍ਰੀਤਮ ਸਿੰਘ ਨੇ ਆਏ ਹੋਏ ਮਹਿਮਾਨਾਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ| ਇਸ ਮੌਕੇ ਏਸ਼ੀਅਨ ਗੋਲਡ ਮੈਡਲਿਸਟ ਅਤੇ ਅਰਜਨਾ ਐਵਾਰਡੀ ਬਾਬਾ ਬਲਵਿੰਦਰ ਸਿੰਘ, ਕੌਂਸਲਰ ਸਤਵੀਰ ਸਿੰਘ ਧਨੋਆ, ਡਿਪਲਾਸਟ ਗਰੁਪ ਦੇ ਐਮ ਡੀ ਸ੍ਰੀ ਅਸ਼ੋਕ ਕੁਮਾਰ ਗੁਪਤਾ, ਸ੍ਰੀ ਰਾਹੁਲ ਜੈਨ, ਕੌਂਸਲਰ ਸ੍ਰ. ਹਰਪਾਲ ਸਿੰਘ ਚੰਨਾ ਅਤੇ ਹਰਕੇਸ਼ ਸ਼ਰਮਾ ਵੀ ਮੌਜੂਦ ਸਨ|
ਅਥਲੈਟਿਕਸ ਮੀਟ ਦੇ ਦੂਜੇ ਦਿਨ ਵੈਟਰਨ ਵਰਗ ਦੇ 100 ਦੇ ਕਰੀਬ ਅਥਲੀਟਾਂ ਨੇ ਅਥਲੈਟਿਕਸ ਦੇ ਹੋਏ ਵੱਖ ਵੱਖ ਈਵਂੈਟਸ ਵਿੱਚ ਹਿੱਸਾ ਲਿਆ| ਇਸ ਮੌਕੇ ਮੁਹਾਲੀ ਜਿਲ੍ਹੇ ਤੋਂ ਇਲਾਵਾ ਅੰਮ੍ਰਿਤਸਰ, ਖੰਨਾ, ਲੁਧਿਆਣਾ, ਚੰਡੀਗੜ੍ਹ ਤੋਂ ਵੀ ਐਥਲੀਟ ਪਹੁੰਚੇ| ਇਸ ਮੌਕੇ ਜੇਤੂ ਵੈਟਰਨ ਅਥਲੀਟਾਂ ਨੂੰ ਮੈਡਲ, ਸਰਟੀਫਿਕੇਟ ਅਤੇ ਟੀ ਸ਼ਰਟ ਦੇ ਕੇ ਸਨਮਾਨਿਤ ਕੀਤਾ ਗਿਆ|

Leave a Reply

Your email address will not be published. Required fields are marked *