ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ : ਰਜ਼ੀਆ ਸੁਲਤਾਨਾ

ਐਸ.ਏ.ਐਸ. ਨਗਰ, 23 ਮਾਰਚ (ਸ.ਬ.) ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ ਹੈ ਤੇ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ| ਪੰਜਾਬ ਸਰਕਾਰ ਵੱਲੋਂ ਜੋ ਵੀ ਵਾਅਦੇ ਸੂਬਾ ਵਾਸੀਆਂ ਨਾਲ ਕੀਤੇ ਗਏ ਹਨ, ਉਹ ਹਰ ਹਾਲ ਪੂਰੇ ਕੀਤੇ ਜਾਣਗੇ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਤੇ ਸਮਾਜਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਸ਼ਿਵਾਲਿਕ ਪਬਲਿਕ ਸਕੂਲ ਦੇ ਆਡੀਟੋਰੀਅਮ ਵਿਖੇ ਯੁਵਾ ਸਸ਼ਕਤੀਕਰਨ ਦਿਵਸ ਸਬੰਧੀ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ| ਸਮਾਗਮ ਵਿੱਚ ਜ਼ਿਲ੍ਹੇ ਦੇ ਡਰੱਗ ਐਬਿਊਜ਼ ਪ੍ਰੀਵੈਨਸ਼ਨ ਅਫ਼ਸਰਜ਼ (ਡੈਪੋ) ਨੂੰ ਖਟਕੜ ਕਲਾਂ ਵਿਖੇ ਕਰਵਾਏ ਰਾਜ ਪੱਧਰੀ ਯੁਵਾ ਸਸ਼ਕਤੀਕਰਨ ਦਿਵਸ ਸਮਾਗਮ ਦੇ ਸਿੱਧੇ ਪ੍ਰਸਾਰਨ ਰਾਹੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਿਆਂ ਖ਼ਿਲਾਫ਼ ਸਹੁੰ ਵੀ ਚੁਕਾਈ ਗਈ|
ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਿਆਂ ਕਾਰਨ ਅੱਜ ਕੱਲ੍ਹ ਹਰ ਮਾਂ ਪਿਓ ਚਿੰਤਤ ਹੈ| ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਆਸ ਸਿਰਫ਼ ਪ੍ਰਸ਼ਾਸਨ ‘ਤੇ ਰੱਖੀ ਜਾਂਦੀ ਹੈ ਪਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੇ ਸਮਾਜ ਦੀ ਸ਼ਮੂਲੀਅਤ ਦੀ ਲੋੜ ਹੈ|

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਹੰਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਗਰਗ, ਐਸ.ਡੀ.ਐਮ. ਮੁਹਾਲੀ ਡਾ. ਆਰ.ਪੀ. ਸਿੰਘ ਸਹਾਇਕ ਕਮਿਸ਼ਨਰ ਜਨਰਲ ਸ. ਜਸਵੀਰ ਸਿੰਘ, ਐਸ.ਪੀ. ਇੰਡਸਟਰੀਅਲ ਸਕਿਉਰਿਟੀ ਸ੍ਰੀ ਅਖਿਲ ਚੌਧਰੀ (ਆਈ.ਪੀ.ਐਸ), ਐਸ.ਪੀ. (ਹੈੱਡ) ਗੁਰਸੇਵਕ ਸਿੰਘ ਬਰਾੜ, ਐਸ.ਪੀ. ਸਿਟੀ ਜਗਜੀਤ ਸਿੰਘ ਜੱਲ੍ਹਾ, ਮੁੱਖ ਖੇਤੀਬਾੜੀ ਅਫ਼ਸਰ ਪਰਵਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਡੀ.ਕੇ.ਸਾਲਦੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਅੰਮ੍ਰਿਤ ਬਾਲਾ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਪ੍ਰੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਰਮਜੀਤ ਸਿੰਘ ਕੌਰੇ, ਸਹਾÎਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀਮਤੀ ਰੂਪਿੰਦਰ ਕੌਰ, ਜ਼ਿਲ੍ਹਾ ਮਾਲ ਅਫ਼ਸਰ ਬਲਵਿੰਦਰ ਪਾਲ ਸਿੰਘ, ਵਿਧਾਇਕ ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾ ਸਮੇਤ ਸਿਵਲ, ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕਰਮਚਾਰੀ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਯੂਥ ਕਲੱਬਾਂ ਦੇ ਅਹੁਦੇਦਾਰ ਵੀ ਸ਼ਾਮਲ ਸਨ|

Leave a Reply

Your email address will not be published. Required fields are marked *