ਨਸ਼ਾ ਤਸਕਰਾਂ ਨੂੰ ਸ਼ਹਿ ਦੇ ਰਹੇ ਹਨ ਅਕਾਲੀ ਅਤੇ ਕਾਂਗਰਸੀ : ਆਪ ਆਗੂ


ਚੰਡੀਗੜ੍ਹ, 24 ਨਵੰਬਰ (ਸ.ਬ.)  ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕਿਹਾ ਹੈ ਕਿ ਸੂਬੇ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਲਈ ਮਾਣਯੋਗ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਪਾਈ ਫਟਕਾਰ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਨੀ ਚਾਹੀਦੀ ਹੈ| ਇੱਥੇ ਪਾਰਟੀ ਹੈਡਕੁਆਟਰ ਤੋਂ ਜਾਰੀ ਇੱਕ ਬੁਆਨ ਵਿੰਚ ਉਹਨਾਂ ਕਿਹਾ ਕਿ ਮਾਝੇ ਵਿੱਚ ਨਕਲੀ ਸ਼ਰਾਬ ਨਾਲ ਸੈਂਕੜੇ  ਕੀਮਤੀ ਜਾਨਾਂ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਅਜੇ ਤੱਕ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ| 
ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਨਸ਼ਾ ਤਸਕਰਾਂ ਦੇ ਫੜ੍ਹੇ ਜਾਣ ਤੋਂ ਬਾਅਦ ਸਾਹਮਣੇ ਆ ਰਿਹਾ ਹੈ ਕਿ ਹੇਠਲੇ ਕਾਂਗਰਸੀ ਆਗੂਆਂ ਤੋਂ ਲੈ ਕੇ ਮੁੱਖ ਮੰਤਰੀ ਦੇ ਓਐਸਡੀ ਤੱਕ               ਕਿਵੇਂ ਇਸ ਧੰਦੇ ਵਿੱਚ ਸ਼ਾਮਲ ਹਨ| ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸੀਇਕ ਦੂਜੇ ਨੂੰ ਨਿੰਦ ਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕਰਦੇ ਹਨ, ਪ੍ਰੰਤੂ ਦੋਵਾਂ ਦਾ ਕੰਮ ਨਸ਼ਾ ਤਸਕਰਾਂ ਨੂੰ ਪਨਾਹ ਦੇਣਾ ਹੈ| 
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚੋਂ ਨਸ਼ੇ ਦੇ ਸੌਦਾਗਰਾਂ ਨੂੰ ਖਤਮ ਕਰਨ ਲਈ ਹਰ ਪੱਧਰ ਦੀ ਲੜਾਈ ਲੜੀ ਜਾਵੇਗੀ|

Leave a Reply

Your email address will not be published. Required fields are marked *