ਨਹਿਰਾਂ ਵਿੱਚ 20 ਜਨਵਰੀ ਤੋਂ ਪਾਣੀ ਛੱਡਣ ਦੇ ਵੇਰਵੇ ਜਾਰੀ

ਚੰਡੀਗੜ੍ਹ, 19 ਜਨਵਰੀ (ਸ.ਬ.) ਹਾੜ੍ਹੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ ਪੰਜਾਬ ਦੇ ਇੱਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ 20 ਜਨਵਰੀ ਤੋਂ 27 ਜਨਵਰੀ, 2019 ਤੱਕ ਰੋਪੜ ਹੈਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ (ਸਰਹੰਦ ਕੈਨਾਲ ਸਿਸਟਮ) ਅਤੇ ਬਰਾਂਚਾਂ ਜਿਵੇ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ਤੇ ਚੱਲਣਗੀਆਂ|
ਬੁਲਾਰੇ ਨੇ ਨਹਿਰੀ ਵਾਰੀ ਬੰਦੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ਤੇ ਪੂਰਾ ਪਾਣੀ ਮਿਲੇਗਾ| ਭਾਖੜਾ ਨਹਿਰ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ਤੇ ਬਾਕੀ ਬਚਦਾ ਪਾਣੀ ਮਿਲੇਗਾ|
ਉਨ੍ਹਾਂ ਦੱਸਿਆ ਕਿ ਸਰਹੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ਤੇ ਪੂਰਾ ਪਾਣੀ ਮਿਲੇਗਾ| ਸਰਹੰਦ ਫੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ਤੇ ਬਾਕੀ ਬਚਦਾ ਪਾਣੀ ਮਿਲੇਗਾ| ਅੱਪਰਬਾਰੀ ਦੁਆਬ ਕੈਨਾਲ ਵਿੱਚੋਂ ਨਿਕਲਦੀ ਸਭਰਾਓ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ, ਲਾਹੌਰ ਬ੍ਰਾਂਚ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ|

Leave a Reply

Your email address will not be published. Required fields are marked *