ਨਾਜਾਇਜ ਮਾਈਨਿੰਗ ਦੇ ਖਿਲਾਫ ਡਿਪਟੀ ਕਮਿਸ਼ਨਰ ਨੇ ਕੀਤੀ ਪਿੰਡ ਵਾਸੀਆਂ ਨਾਲ ਮੀਟਿੰਗ

ਐਸ ਏ ਐਸ ਨਗਰ, 29 ਸਤੰਬਰ (ਸ.ਬ.) ਬਲਾਕ ਮਾਜਰੀ ਦੇ ਅਧੀਨ ਪੈਂਦੇ ਪਿੰਡ ਅਭੀਪੁਰ ਵਿਖੇ ਨਾਜਾਇਜ ਮਾਈਨਿੰਗ ਦੇ ਖਿਲਾਫ ਪਿੰਡ ਵਾਸੀਆਂ ਵੱਲੋਂ ਬੀਤੇ ਕਈ ਦਿਨਾਂ ਤੋਂ ਰਾਤ ਵੇਲੇ ਦਿੱਤੇ ਜਾ ਰਹੇ ਧਰਨੇ ਦੇ ਦੌਰਾਨ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਵਲੋਂ ਐਂਟੀਮਾਈਨਿੰਗ ਟੀਮ ਦੀ ਸੰਘਰਸ਼ ਕਮੇਟੀ ਨਾਲ ਮੀਟਿੰਗ ਕੀਤੀ ਗਈ| ਇਸ ਮੌਕੇ ਡੀ ਸੀ ਨੇ ਟੀਮ ਤੋਂ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸੁਝਾਅ ਮੰਗੇ| 
ਧਰਨੇ ਦੀ ਅਗਵਾਈ ਕਰਨ ਵਾਲੇ ਪਿੰਡ ਅਭੀਪੁਰ ਦੇ ਵਸਨੀਕ ਸ੍ਰ. ਰਾਮ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਕਈ ਥਾਵਾਂ ਤੇ ਸੀ ਸੀ ਟੀ ਵੀ ਕੈਮਰੇ ਲਗਾਉਣ ਅਤੇ ਚੈਕ ਪੋਸਟਾਂ ਬਣਾਉਣ ਬਾਰੇ ਗੱਲ ਕੀਤੀ ਅਤੇ ਨਾਜਾਇਜ ਮਾਈਨਿੰਗ ਤੇ ਰੋਕ ਲਗਾਉਣ ਲਈ ਹਰ ਸੰਭਵ ਕਾਰਵਾਈ ਦਾ ਭਰੋਸਾ ਦਿੱਤਾ|
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਉਹ ਆਪਣਾ ਸੰਘਰਸ਼ ਅਣਮਿਥੇ ਸਮੇਂ ਲਈ ਜਾਰੀ ਰੱਖਣਗੇ| ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਦੇਵ ਸਿੰਘ ਮਲੋਆ,  ਸੋਢੀ ਸਿੰਘ ਕੁਬਾਹੇੜੀ, ਰਣਜੋਧ ਸਿੰਘ, ਭਾਗ ਸਿੰਘ ਹਾਜਿਰ ਸਨ|

Leave a Reply

Your email address will not be published. Required fields are marked *