ਨਾਨਕਸ਼ਾਹੀ ਨਵੇਂ ਸਾਲ ਨੂੰ ਸਮਰਪਿਤ ਅੰਤਰਰਾਸ਼ਟਰੀ ਸਿੱਖ ਵਾਤਾਵਰਨ ਦਿਵਸ ਸਮਾਗਮ ਕਰਵਾਇਆ

ਐਸ ਏ ਐਸ ਨਗਰ, 15 ਮਾਰਚ (ਸ.ਬ.) ਸਥਾਨਕ ਫੇਜ਼ 4 ਵਿੱਚ ਕਲਗੀਧਰ ਸੇਵਕ ਜਥਾ, ਧਰਮ ਪ੍ਰਚਾਰ ਕਮੇਟੀ ਸਾਹਿਬਜਾਦਾ ਅਜੀਤ ਸਿੰਘ ਨਗਰ ਵਲੋਂ ਅੰਤਰਰਾਸਟਰੀ ਸਿੱਖ ਵਾਤਾਵਰਨ ਲਹਿਰ ਦੇ ਤਹਿਤ ਅੰਤਰਰਾਸ਼ਟਰੀ ਸਿੱਖ ਵਾਤਾਵਰਨ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ|
ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਜਥਾ ਭਾਈ ਕਮਲਜੀਤ ਸਿੰਘ, ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਭਾਈ ਇੰਦਰਪਾਲ ਸਿੰਘ ਚੰਡੀਗੜ੍ਹ ਵਾਲੇ, ਭਾਈ ਨਿਸ਼ਾਨ ਸਿੰਘ ਮੁਹਾਲੀ ਵਾਲੇ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਤੇਜਿੰਦਰ ਸਿੰਘ ਹਾਈ ਜੈਕਰ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ| ਸਟੇਜ ਸਕੱਤਰ ਦੀ ਸੇਵਾ ਭਾਈ ਬਲਵਿੰਦਰ ਸਿੰਘ ਸਾਗਰ ਨੇ ਕੀਤੀ|
ਇਸ ਮੌਕੇ ਸ੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਮੀਤ ਪ੍ਰਧਾਨ ਸ੍ਰ. ਬੀਰ ਦਵਿੰਦਰ ਸਿੰਘ, ਅਕਾਲੀ ਦਲ ਮਹਿਲਾ ਵਿੰਗ ਦੇ ਜਿਲ੍ਹਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਨੇ ਸੰਗਤਾਂ ਨੂੰ ਗੁਰੂ ਦੇ ਲੜ ਲਗਣ ਅਤੇ ਵੱਧ ਤੋਂ ਵਧ ਪੌਦੇ ਲਾਉਣ ਲਈ ਪ੍ਰੇਰਿਤ ਕੀਤਾ|
ਇਸ ਮੌਕੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਨੂੰ ਸਮਰਪਿਤ ਇਕ ਵਿਸ਼ੇਸ਼ ਆਯੁਰਵੈਦਿਕ ਮੈਡੀਕਲ ਕੈਂਪ ਅਤੇ ਹੋਮਿਓਪੈਥਿਕ ਕੈਂਪ ਵੀ ਲਗਾਇਆ ਗਿਆ, ਜਿਸ ਵਿਚ ਦਵਾਈਆਂ ਮੁਫਤ ਦਿੱਤੀਆਂ ਗਈਆਂ| ਇਸਦੇ ਨਾਲ ਹੀ ਵਾਤਾਵਰਨ ਨੁੰ ਸ਼ੁੱਧ ਰੱਖਣ ਲਈ ਸੰਗਤਾਂ ਨੂੰ ਮੁਫਤ ਫਲਾਂ, ਫੁੱਲਾਂ ਅਤੇ ਸਬਜੀਆਂ ਦੇ ਪੌਦੇ ਵੀ ਵੰਡੇ ਗਏ| ਇਸ ਦੌਰਾਨ ਇਕ ਵਿਸ਼ੇਸ਼ ਆਰਗੈਨਿਕ ਸਮਾਨ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿਚ ਦੇਸੀ ਘਿਓ, ਸ਼ਹਿਦ, ਆਟਾ, ਸਬਜੀਆਂ, ਫਲ ਅਤੇ ਹੋਰ ਕਈ ਤਰ੍ਹਾਂ ਦਾ ਸਮਾਨ ਵੀ ਸ਼ਾਮਲ ਸੀ| ਇਸ ਮੌਕੇ ਉਚੇਚੇ ਤੌਰ ਤੇ ਐਸ ਟੀ ਐਫ ਦੇ ਐਸ ਪੀ ਸ੍ਰ. ਰਜਿੰਦਰ ਸਿੰਘ ਸੋਹਲ, ਆਲ ਇੰਡੀਆ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸ੍ਰ. ਹਰਜਿੰਦਰ ਸਿੰਘ ਬਲਂੌਗੀ, ਸ੍ਰ. ਗੁਰਦੇਵ ਸਿੰਘ, ਸ ਮਹਿੰਦਰ ਸਿੰਘ , ਡਾਕਟਰ ਸੰਤ ਸਿੰਘ, ਸ. ਗਿਆਨ ਸਿੰਘ ਭੰਮਰਾ, ਸ੍ਰ.ਕਰਨੈਲ ਸਿੰਘ ਮਾਨ, ਸ੍ਰ. ਹਰਬੰਸ ਸਿੰਘ ਕੰਵਲ, ਸ੍ਰ. ਜੋਗਿੰਦਰ ਸਿੰਘ ਬੈਦਵਾਨ, ਸ੍ਰ. ਸੁਰਿੰਦਰ ਸਿੰਘ ਖੋਖਰ, ਸ੍ਰ. ਨਰਿੰਦਰ ਸਿੰਘ, ਸ੍ਰ. ਸੁਰਿੰਦਰ ਸਿੰਘ ਫਰਨੀਚਰ ਵਾਲੇ, ਸ੍ਰ. ਸੁਰਿੰਦਰ ਸਿੰਘ, ਸ੍ਰ. ਇੰਦਰਜੀਤ ਸਿੰਘ, ਸ੍ਰ. ਗੁਰਪ੍ਰੀਤ ਸਿੰਘ,ਸ੍ਰ. ਪਰਮਜੀਤ ਸਿੰਘ, ਸ੍ਰ. ਗੁਰਦੀਪ ਸਿੰਘ ਬੇਦੀ, ਸ੍ਰ. ਜਸਪਾਲ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ|

Leave a Reply

Your email address will not be published. Required fields are marked *