ਨਾਭਾ ਜੇਲ ਵਿੱਚ ਕੈਦੀ ਨੇ ਕੀਤੀ ਖੁਦਕੁਸ਼ੀ

ਨਾਭਾ, 14 ਮਾਰਚ (ਸ.ਬ.) ਨਾਭਾ ਦੀ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਅਤਿੰਦਰਪਾਲ ਸਿੰਘ ਨਾਮਕ ਕੈਦੀ ਨੇ ਜੇਲ੍ਹ ਵਿੱਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ| ਅਤਿੰਦਰਪਾਲ ਸਿੰਘ ਨੂੰ 306 ਦੀ ਧਾਰਾ ਦੇ ਤਹਿਤ ਕੁਝ ਦਿਨ ਪਹਿਲਾਂ ਹੀ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਲਿਆਂਦਾ ਗਿਆ ਸੀ|
ਹਵਾਲਾਤੀ ਪਿੰਡ ਖੱਟ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਸੀ| ਫਿਲਹਾਲ ਪੁਲੀਸ ਵਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ|

Leave a Reply

Your email address will not be published. Required fields are marked *