ਨਿਊਜਰਸੀ ਵਿੱਚ ਸਕੂਲ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 2 ਦੀ ਮੌਤ

ਨਿਊਜਰਸੀ, 18 ਮਈ (ਸ.ਬ.) ਨਿਊਜਰਸੀ ਦੇ ਹਾਈਵੇਅ ਤੇ ਇਕ ਸਕੂਲ ਬੱਸ ਅਤੇ ਡੰਪ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ| ਇਸ ਟੱਕਰ ਕਾਰਨ ਇਕ ਵਿਦਿਆਰਥੀ ਅਤੇ ਅਧਿਆਪਕ ਦੀ ਮੌਤ ਹੋ ਗਈ, ਜਦਕਿ ਦਰਜਨਾਂ ਲੋਕ ਜ਼ਖਮੀ ਹੋ ਗਏ| ਇਹ ਹਾਦਸਾ ਬੀਤੇ ਦਿਨੀਂ ਵਾਪਰਿਆ| ਪੁਲੀਸ ਮੁਤਾਬਕ ਇਹ ਹਾਦਸਾ ਨਿਊਜਰਸੀ ਦੇ ਮਾਊਂਟ ਓਲਾਈਵ ਟਾਊਨਸ਼ਿਪ ਵਿੱਚ ਵਾਪਰਿਆ| ਪੁਲੀਸ ਦਾ ਕਹਿਣਾ ਹੈ ਕਿ ਹਾਦਸੇ ਵਿੱਚ 40 ਤੋਂ ਵਧ ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ| ਟਰੱਕ ਦਾ ਡਰਾਈਵਰ ਵੀ ਜ਼ਖਮੀ ਹੋਇਆ, ਜਿਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ|

Leave a Reply

Your email address will not be published. Required fields are marked *