ਨਿਊ ਸਾਊਥ ਵੇਲਜ਼ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਸਿਡਨੀ, 20 ਅਪ੍ਰੈਲ (ਸ.ਬ.)  ਨਿਊ ਸਾਊਥ ਵੇਲਜ਼ ਦੇ ਛੋਟੇ ਜਿਹੇ ਸ਼ਹਿਰ ਫੋਰਸਟਰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ| ਰਿਕਟਰ ਸਕੇਲ ਵਿੱਚ ਭੂਚਾਲ ਦੀ ਤੀਬਰਤਾ 3.3 ਦੱਸੀ ਜਾ ਰਹੀ ਹੈ ਅਤੇ ਇਸ ਦਾ ਕੇਂਦਰ ਸਮੁੰਦਰ ਵਿੱਚ 26 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ| ਭੂਚਾਲ ਸਥਾਨਕ ਸਮੇਂ ਮੁਤਾਬਕ ਸ਼ਾਮੀਂ 7 ਵਜੇ ਆਇਆ|
ਜਿਕਰਯੋਗ ਹੈ ਕਿ ਨਿਊ ਸਾਊਥ ਵੇਲਜ਼ ਵਿੱਚ ਇੱਕ ਹਫ਼ਤੇ ਦੇ ਅੰਦਰ ਦੂਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ| ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਨੂੰ ਸੂਬੇ ਦੇ ਆਰੇਂਜ ਸ਼ਹਿਰ ਵਿੱਚ 4.3 ਦੀ ਤੀਬਰਤਾ ਵਾਲਾ ਭੂਚਾਲ ਆਇਆ ਸੀ, ਜਿਸ ਦੇ ਚੱਲਦਿਆਂ ਬਹੁਤ ਸਾਰੇ ਲੋਕਾਂ ਨੂੰ ਆਪਣੇ ਘਰ ਖਾਲੀ ਕਰਨੇ ਪਏ ਸਨ|
ਜੀਓਸਾਇੰਸ ਆਸਟਰੇਲੀਆ ਦੇ ਭੂਚਾਲ ਵਿਗਿਆਨੀ ਸਪਾਈਰੀ ਸਪਿਲੋਪੌਲੋਸ ਦਾ ਕਹਿਣਾ ਹੈ ਕਿ ਫੋਰਸਟਰ ਵਿੱਚ ਹੋਰ ਭੂਚਾਲ ਆਉਣ ਦੀ ਸੰਭਾਵਨਾ ਹੈ| ਉਨ੍ਹਾਂ ਕਿਹਾ ਕਿ ਇਸ ਕਾਰਨ ਲੋਕਾਂ ਨੂੰ ਹੋਰ ਸਾਵਧਾਨ ਰਹਿਣਾ ਚਾਹੀਦਾ ਹੈ|

Leave a Reply

Your email address will not be published. Required fields are marked *