ਨਿਗਮ ਅਧੀਨ ਆਉਂਦੇ ਪਿੰਡਾਂ ਦੇ ਵਸਨੀਕਾਂ ਵਲੋਂ ਧਰਨਾ 24 ਜੁਲਾਈ ਨੂੰ

ਐਸ ਏ ਐਸ ਨਗਰ, 12 ਜੁਲਾਈ (ਸ.ਬ.) ਨਗਰ ਨਿਗਮ ਮੁਹਾਲੀ ਅਧੀਨ ਆਉਂਦੇ ਪਿੰਡਾਂ ਦੇ ਵਸਨੀਕਾਂ ਦੀ ਇੱਥੇ ਹੋਈ ਇੱਕ ਮੀਟਿੰਗ ਵਿੱਚ ਪਿੰਡਾਂ ਦੇ ਵਸਨੀਕਾਂ ਵਲੋਂ 24 ਜੁਲਾਈ ਨੂੰ ਨਗਰ ਨਿਗਮ ਮੁਹਾਲੀ ਦੇ ਦਫਤਰ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ|
ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆ ਨੇ ਕਿਹਾ ਕਿ ਨਗਰ ਨਿਗਮ ਮੁਹਾਲੀ ਅਧੀਨ ਆਉਂਦੇ ਪਿੰਡਾਂ ਦੇ ਵਸਨੀਕਾਂ ਨੂੰ ਕਦੇ ਪ੍ਰਾਪਰਟੀ ਟੈਕਸ ਦੇ ਨਾਮ ਉਪਰ ਤੰਗ ਕੀਤਾ ਜਾਂਦਾ ਹੈ, ਕਦੇ ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂ ਪਿੰਡਾਂ ਤੋਂ ਬਾਹਰ ਕੱਢਣ ਲਈ ਕਿਹਾ ਜਾਂਦਾ ਹੈ| ਉਹਨਾਂ ਕਿਹਾ ਕਿ ਇਸੇ ਤਰ੍ਹਾਂ ਇਨ੍ਹਾਂ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਮਸਿਆ ਅਤੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਵੀ ਹੈ, ਜਿਸ ਨੂੰ ਹਲ ਕਰਨ ਲਈ ਪ੍ਰਸ਼ਾਸਨ ਵਲੋਂ ਕੁਝ ਵੀ ਨਹੀਂ ਕੀਤਾ ਜਾਂਦਾ| ਇਹਨਾਂ ਪਿੰਡਾਂ ਵਿੱਚ ਬਿਜਲੀ ਦੀ ਵੋਲਟੇਜ ਘੱਟ ਆਉਂਦੀ ਹੈ ਅਤੇ ਬਿਜਲੀ ਦੀਆਂ ਤਾਰਾਂ ਪੁਰਾਣੀਆਂ ਅਤੇ ਢਿੱਲੀਆਂ ਹਨ| ਉਹਨਾਂ ਮੰਗ ਕੀਤੀ ਕਿ ਉਪਰੋਕਤ ਸਮੱਸਿਆਵਾਂ ਪਹਿਲ ਦੇ ਆਧਾਰ ਉਪਰ ਹੱਲ ਕੀਤੀਆਂ ਜਾਣ| ਇਸ ਮੌਕੇ ਪੇਂਡੂ ਸੰਘਰਸ਼ ਕਮੇਟੀ ਦੇ ਚੇਅਰਮੈਨ ਬੂਟਾ ਸਿੰਘ ਸੋਹਾਣਾ, ਪ੍ਰਧਾਨ ਪਰਮਦੀਪ ਸਿੰਘ ਬੈਦਵਾਨ, ਸੀਨੀਅਰ ਮੀਤ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਰਣਦੀਪ ਸਿੰਘ ਬੈਦਵਾਨ, ਨਛੱਤਰ ਸਿੰਘ, ਦਾਰਾ ਸਿੰਘ ਪਹਿਲਵਾਨ, ਹਰਮਿੰਦਰ ਸਿੰਘ, ਜਗਦੀਸ਼ ਸਿੰਘ, ਕਾਲਾ ਨੰਬਰਦਾਰ, ਕੇਸਰ ਸਿੰਘ, ਸੁਦਾਗਰ ਖਾਨ, ਦਿਲਬਰ ਖਾਨ, ਨਵੀਨ ਜਿੰਦਲ, ਗੁਰਬਖਸ਼ ਸਿੰਘ, ਜੰਗ ਬਹਾਦਰ ਵੀ ਮੌਜੂਦ ਸਨ|

Leave a Reply

Your email address will not be published. Required fields are marked *