ਨਿਗਮ ਚੋਣਾਂ ਅਤੇ ਸੰਗਠਨ ਵਿੱਚ ਵਾਧੇ ਸਬੰਧੀ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਆਯੋਜਿਤ


ਐਸ ਏ ਐਸ ਨਗਰ, 3 ਨਵੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਤੇ ਸੇਵਾਮੁਕਤ ਆਈ. ਏ. ਐੱਸ. ਕੈਪਟਨ ਤਜਿੰਦਰਪਾਲ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਮੁੱਖ ਦਫ਼ਤਰ ਸੈਕਟਰ 82ਵਿਖੇ ਹੋਈ| ਇਸ ਮੌਕੇ ਪਾਰਟੀ ਦੀਆਂ ਅਗਲੀਆਂ ਗਤੀਵਿਧੀਆਂ ਅਤੇ ਪਾਰਟੀ ਦੇ ਜ਼ਿਲ੍ਹੇ ਵਿੱਚ ਵਿਸਥਾਰ ਬਾਰੇ ਵਿਚਾਰ ਕੀਤਾ ਗਿਆ| 
ਇਸ ਮੌਕੇ ਬੋਲਦਿਆਂ ਸ. ਸਿੱਧੂ ਨੇ ਕਿਹਾ ਕਿ ਆਉਂਦੀਆਂ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਲੜਨ ਅਤੇ ਸੰਗਠਨ ਵਿੱਚ ਵਾਧੇ ਸਬੰਧੀ ਆਉਣ ਵਾਲੇ ਸਮੇਂ ਵਿੱਚ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ ਜੋ ਕਿ  ਪਾਰਟੀ ਦੇ ਅਗਲੇ ਫ਼ੈਸਲੇ ਸਰਬਸੰਮਤੀ ਨਾਲ ਲਵੇਗੀ|
ਮੌਜੂਦਾ ਕਾਂਗਰਸ ਸਰਕਾਰ ਉੱਤੇ ਦੋਸ਼ ਲਗਾਉਂਦਿਆਂ ਸ. ਸਿੱਧੂ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚੋਂ ਮੰਤਰੀ ਹੋਣ ਦੇ ਬਾਵਜੂਦ ਮੁਹਾਲੀ ਦੇ ਵਿਕਾਸ ਵੱਲ ਬਿਲਕੁਲ ਵੀ ਧਿਆਨ  ਨਹੀਂ ਦਿੱਤਾ ਗਿਆ| ਉਨ੍ਹਾਂ ਕਿਹਾ ਕਿ ਕਾਂਗਰਸ ਦੀ ਨਲਾਇਕੀ ਦਾ ਖਮਿਆਜ਼ਾ ਉਨ੍ਹਾਂ ਨੂੰ ਆਉਂਦੀਆਂ ਮੁਹਾਲੀ ਨਗਰ ਨਿਗਮ ਅਤੇ ਵਿਧਾਨ ਸਭਾ ਚੋਣਾਂ ਵਿੱਚ ਚੁਕਾਉਣਾ ਪਵੇਗਾ|  ਇਸ ਮੌਕੇ ਪਾਰਟੀ ਆਗੂ ਸੁਰਿੰਦਰ ਸਿੰਘ ਕਲੇਰ, ਡਾ. ਮੇਜਰ ਸਿੰਘ, ਬਲਜੀਤ ਸਿੰਘ ਜਗਤਪੁਰਾ, ਚੰਨਣ ਸਿੰਘ, ਰਜਿੰਦਰ ਸਿੰਘ ਸੇਠੀ, ਹਰਪਾਲ ਸਿੰਘ ਮੌਜੌਵਾਲ, ਸੰਤੋਖ ਸਿੰਘ ਅਤੇ ਰਮਣੀਕ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *