ਨਿਗਮ ਚੋਣਾਂ ਦੌਰਾਨ ਚੰਗੇ ਕਿਰਦਾਰਾਂ ਵਾਲੇ ਉਮੀਦਵਾਰਾਂ ਦੀ ਚੋਣ ਕਰਨ ਸ਼ਹਿਰ ਵਾਸੀ : ਜੀਤੀ ਸਿੱਧੂ


ਐਸ ਏ ਐਸ ਨਗਰ, 10 ਦਸੰਬਰ (ਸ.ਬ.) ਜਿਲ੍ਹਾ ਕੋਆਪਰੇਟਿਵ ਬਂੈਕ ਦੇ ਚੇਅਰਮੈਨ ਅਤੇ ਵਾਰਡਬੰਦੀ ਬੋਰਡ ਦੇ ਮੈਂਬਰ ਸ੍ਰ. ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਹੈ ਕਿ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਸ਼ਹਿਰ ਵਾਸੀਆਂ ਨੂੰ ਆਪਣੀ ਵੋਟ ਦੀ ਵਰਤੋਂ              ਸੁਚੇਤ ਹੋ ਕੇ ਕਰਨੀ ਚਾਹੀਦੀ ਹੈ ਅਤੇ ਅਜਿਹੇ ਲੋਕਪੱਖੀ ਨੁਮਾਇੰਦੇ ਚੁਣਨੇ ਚਾਹੀਦੇ ਹਨ ਜੋ ਕਿ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾਉਣ| 
ਉਘੇ ਕਾਂਗਰਸ ਆਗੂ ਸ੍ਰ. ਨਵਜੋਤ ਸਿੰਘ ਸੋਢੀ ਦੇ ਗ੍ਰਹਿ ਵਿਖੇ ਵਾਰਡ ਨੰਬਰ 10 ਦੇ ਵਸਨੀਕਾਂ ਨਾਲ ਮੀਟਿੰਗ ਦੌਰਾਨ ਸ੍ਰ ਜੀਤੀ ਸਿੱਧੂ ਨੇ  ਕਿਹਾ ਕਿ ਪੰਜਾਬ ਸਰਕਾਰ ਮੁਹਾਲੀ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ| ਉਹਨਾਂ ਕਿਹਾ ਕਿ ਸਿਹਤ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਮੁਹਾਲੀ ਸ਼ਹਿਰ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ| ਉਹਨਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਨਿਗਮ ਚੋਣਾਂ ਦੌਰਾਨ ਅਜਿਹੇ  ਉਮੀਦਵਾਰਾਂ ਦੀ ਚੋਣ ਕਰਨੀ ਚਾਹੀਦੀ ਹੈ ਜੋ ਕਿ ਪੰਜਾਬ ਸਰਕਾਰ ਨਾਲ ਤਾਲਮੇਲ ਕਰਕੇ ਸ਼ਹਿਰ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ| ਅਖੀਰ ਵਿੱਚ ਸ੍ਰ. ਨਵਜੋਤ ਸਿੰਘ ਸੋਢੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ|

Leave a Reply

Your email address will not be published. Required fields are marked *