ਨਿਗਮ ਚੋਣਾਂ ਵਿੱਚ ਹੁੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਕਾਂਗਰਸ : ਜੀਤੀ ਸਿੱਧੂ


ਐਸ ਏ ਐਸ ਨਗਰ, 1 ਦਸੰਬਰ  (ਸ.ਬ.) ਸੀਨੀਅਰ ਕਾਂਗਰਸੀ ਆਗੂ ਅਤੇ ਕੋਆਪੋਰੇਟਿਵ ਬੈਂਕ ਜਿਲ੍ਹਾ ਮੁਹਾਲੀ ਦੇ ਚੇਅਰਮੈਨ ਸ੍ਰ .ਅਮਰਜੀਤ ਸਿੰਘ ਜੀਤੀ ਸਿੱਧੂ ਨੇ  ਦਾਅਵਾ ਕੀਤਾ ਹੈ ਕਿ ਕਾਂਗਰਸ ਪਾਰਟੀ ਆਗਾਮੀ ਮੁਹਾਲੀ ਨਗਰ ਨਿਗਮ ਚੋਣਾਂ ਵਿੱਚ  ਹੁੰਝਾ ਫੇਰ  ਜਿੱਤ ਪ੍ਰਾਪਤ           ਕਰੇਗੀ| 
ਸਥਾਨਕ ਵਾਰਡ ਨੰ:10 ਵਿਖੇ ਸੜਕਾਂ ਦੀ  ਮੁਰੰਮਤ ਦੇ ਕੰਮ  ਸ਼ੁਰੂ ਕਰਵਾਉਣ ਉਪਰੰਤ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਮੁਹਾਲੀ ਸ਼ਹਿਰ ਅੰਦਰ ਵਿਕਾਸ ਕਾਰਜਾਂ ਦੀ ਲਹਿਰ ਚਲਾਈ ਹੋਈ ਹੈ  ਅਤੇ ਪੰਜਾਬ ਦੇ ਸਿਹਤ ਮੰਤਰੀ ਸ੍ਰ.ਬਲਬੀਰ ਸਿੰਘ ਸਿੱਧੂ ਦੇ ਯਤਨਾਂ ਸਦਕਾ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਮੁਹਾਲੀ ਦੇ ਵੱਖ ਵੱਖ ਖੇਤਰਾਂ ਦੇ ਵਿਕਾਸ ਕਾਰਜਾਂ ਲਈਜਾਰੀ ਕੀਤੀਆਂ ਜਾ ਚੁੱਕੀਆਂ ਹਨ| 
ਨਗਰ ਨਿਗਮ ਚੋਣਾਂ ਸਬੰਧੀ  ਬੋਲਦਿਆਂ ਸ. ਜੀਤੀ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਅਤੇ ਹੋਰ ਵਿਰੋਧੀ ਪਾਰਟੀਆਂ ਨੂੰ ਚੋਣਾਂ ਲਈ ਉਮੀਦਵਾਰ ਨਹੀਂ ਲੱਭ ਰਹੇ ਕਿਉਂਕਿ  ਹਾਰਨ ਦੇ ਡਰ ਕਾਰਨ ਕੋਈ ਵੀ ਵਿਅਕਤੀ ਇਨ੍ਹਾਂ ਪਾਰਟੀਆਂ ਦੇ ਉਮੀਦਵਾਰ ਵਜੋਂ  ਚੋਣ ਲੜਣ ਲਈ ਤਿਆਰ ਨਹੀਂ ਹੋ ਰਿਹਾ| ਉਨ੍ਹਾਂ ਕਿਹਾ ਕਿ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ  ਕਾਂਗਰਸ ਪਾਰਟੀ ਚੋਣਾਂ ਵਿੱਚ  ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ  ਤੇ ਸਾਬਕਾ ਕੌਂਸਲਰ ਅਮਰੀਕ ਸਿੰਘ ਸੋਮਲ,  ਕੁਲਜੀਤ ਸਿੰਘ ਬੇਦੀ, ਜਤਿੰਦਰ ਅਨੰਦ, ਬਲਜੀਤ ਸਿੰਘ ਗਰੇਵਾਲ, ਜਗਰੂਪ ਸਿੰਘ ਭੰਗੂ, ਅਮਨਪ੍ਰੀਤ ਸਿੰਘ ਵਿਕਟਰ, ਗੋਪੀ ਖਹਿਰਾ, ਬੌਬੀ, ਮੁਨੀਸ਼, ਸ਼ਿਵ ਕੁਮਾਰ ਗੁਪਤਾ, ਹੈਪੀ, ਦਿਨੇਸ਼ ਅਤੇ ਕਾਰਤਿਕ ਵੀ ਹਾਜਰ ਸਨ| 

Leave a Reply

Your email address will not be published. Required fields are marked *