ਨਿਗਮ ਦੀ ਸੂਚੀ ਤੋਂ ਬਾਹਰ ਰਹਿ ਗਏ ਰੇਹੜੀ ਫੜੀ ਵਾਲਿਆਂ ਨੂੰ ਟਾਊਨ ਵੈਡਿੰਗ ਕਮੇਟੀ ਵਲੋਂ ਇੱਕ ਮੌਕਾ ਹੋਰ ਦੇਣ ਦਾ ਫੈਸਲਾ

ਐਸ ਏ ਐਸ ਨਗਰ, 14 ਜਨਵਰੀ (ਸ.ਬ.) ਨਗਰ ਨਿਗਮ ਦੀ ਟਾਊਨ ਵੈਡਿੰਗ ਕਮੇਟੀ ਦੀ ਅੱਜ ਇੱਥੇ ਹੋਈ ਮੀਟਿੰਗ ਵਿੱਚ ਰੇਹੜੀਆਂ ਫੜੀਆਂ ਵਾਲਿਆ ਨੂ ੰ ਬਦਲਵੀਂ ਥਾਂ ਦੇਣ ਬਾਰੇ ਕੋਈ ਫੈਸਲਾ ਨਹੀਂ ਹੋਇਆ| ਹਾਲਾਂਕਿ ਇਸ ਮੀਟਿੰਗ ਵਿੱਚ ਨਿਗਮ ਦੀ ਸੂਚੀ ਤੋਂ ਬਾਹਰ ਰਹਿ ਗਏ ਰੇਹੜੀ ਫੜੀ ਵਾਲਿਆਂ ਨੂੰ ਰਾਹਤ ਦਿੰਦਿਆਂ ਇੱਕ ਹੋਰ ਮੌਕਾ ਦੇਣ ਦਾ ਫੈਸਲਾ ਕੀਤਾ ਗਿਆ ਹੈ| ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜਿਹਨਾਂ ਰੇਹੜੀ ਫੜੀ ਵਾਲਿਆਂ ਦੇ ਨਾਮ ਪਹਿਲੇ ਸਰਵੇ ਵਿੱਚ ਮੌਜੂਦ ਸਨ ਪਰ ਫਾਈਨਲ ਲਿਸਟ ਬਣਾਉਣ ਵੇਲੇ ਉਹਨਾਂ ਦੇ ਨਾਮ ਨਹੀਂ ਦਰਜ ਹੋਏ, ਉਹਨਾਂ ਨੂੰ ਆਪਣੇ ਨਾਮ ਦਰਜ ਕਰਵਾਉਣ ਲਈ ਇਕ ਹੋਰ ਮੌਕਾ ਦਿੱਤਾ ਜਾਵੇ| ਇਹ ਵੀ ਫੈਸਲਾ ਕੀਤਾ ਗਿਆ ਕਿ ਜਿਹਨਾਂ ਰੇਹੜੀਆਂ ਫੜੀਆਂ ਵਾਲਿਆਂ ਦੇ ਨਾਮ ਆਖਿਰੀ ਸੂਚੀ ਵਿੱਚ ਹਨ ਉਹਨਾਂ ਨੂੰ ਸ਼ਨਾਖਤੀ ਕਾਰਡ ਜਾਰੀ ਕਰ ਦਿਤੇ ਜਾਣ| ਇਹਨਾਂ ਰੇਹੜੀ ਫੜੀ ਵਾਲਿਆਂ ਨੂੰ ਬਦਲਵੀਂ ਥਾਂ ਦੇਣ ਬਾਰੇ ਫੈਸਲਾ ਕੀਤਾ ਜਾਵੇਗਾ|
ਮੀਟਿੰਗ ਵਿੱਚ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਭੁਪਿੰਦਰ ਸਿੰਘ ਅਤੇ ਹੋਰ ਅਧਿਕਾਰੀ, ਕੌਂਸਲਰ ਕੁਲਜੀਤ ਸਿੰਘ ਬੇਦੀ, ਕੌਂਸਲਰ ਰਜਿੰਦਰ ਸ਼ਰਮਾ, ਵਪਾਰ ਮੰਡਲ ਤੋਂ ਅਕਵਿੰਦਰ ਗੋਸਲ ਵੀ ਮੌਜੂਦ ਸਨ

Leave a Reply

Your email address will not be published. Required fields are marked *