ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਵਸ ਮਨਾਇਆ

ਦਿੜ੍ਹਬਾ ਮੰਡੀ, 23 ਜਨਵਰੀ (ਸ.ਬ.) ਸਰਕਾਰੀ ਹਾਈ ਸਕੂਲ ਕਮਾਲਪੁਰ ਵਿਖੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਵਸ ਮਨਾਇਆ ਗਿਆ। ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਮੁਖੀ ਡਾ. ਪਰਮਿੰਦਰ ਸਿੰਘ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਵੱਲੋਂ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਪਾਏ ਗਏ ਯੋਗਦਾਨ ਸਬੰਧੀ ਜਾਣਕਾਰੀ ਦਿੱਤੀ।

ਅਧਿਆਪਕ ਰਵਿੰਦਰਪਾਲ ਸਿੰਘ (ਕੰਪਿਊਟਰ ਫੈਕਲਟੀ) ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜੀਵਨ ਬਾਰੇ ਚਾਨਣਾ ਪਾਇਆ।

ਵਿਦਿਆਰਥੀਆਂ ਵੱਲੋਂ ਵੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ ਨੂੰ ਸਮਰਪਿਤ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਅਧਿਆਪਕਾ ਯਾਦਵਿੰਦਰ ਕੌਰ, ਹਰਦੀਪ ਕੌਰ, ਹਰਪ੍ਰੀਤ ਕੌਰ, ਜਸਪ੍ਰੀਤ ਕੌਰ, ਕੰਚਨਪ੍ਰੀਤ ਕੌਰ, ਨੀਤੂ ਸ਼ਰਮਾ, ਰਜਨੀਸ਼ ਕੁਮਾਰੀ, ਮਨਦੀਪ ਸਿੰਘ, ਮੰਗਲ ਸਿੰਘ, ਸਤਨਾਮ ਸਿੰਘ, ਮੰਗਤ ਸਿੰਘ, ਕੁਲਵੀਰ ਸਿੰਘ, ਸੁਖਵੀਰ ਕੌਰ, ਹਰਜੀਤ ਸਿੰਘ ਜੋਗਾ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

Leave a Reply

Your email address will not be published. Required fields are marked *