ਨੋਇਡਾ : ਯਮੁਨਾ ਐਕਸਪ੍ਰੈਸ ਤੇ ਵਾਪਰੇ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ

ਨੋਇਡਾ, 30 ਦਸੰਬਰ (ਸ.ਬ.) ਨੋਇਡਾ ਦੇ ਯਮੁਨਾ ਐਕਸਪ੍ਰੈਸ ਹਾਈਵੇ ਤੇ ਅੱਜ ਦਰਦਨਾਕ ਹਾਦਸਾ ਵਾਪਰਿਆ| ਦਰਅਸਲ ਇਥੇ ਤੇਜ਼ ਰਫਤਾਰ ਟੈਂਕਰ ਨੇ ਸਵਿੱਫਟ ਕਾਰ ਨੂੰ ਟੱਕਰ ਮਾਰ ਦਿੱਤੀ| ਇਸ ਟੱਕਰ ਵਿੱਚ 2 ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ| ਇਕ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਨਾਲ ਹੀ ਦੂਜੇ ਦੀ ਮੌਤ ਬਾਰੇ ਸੂਚਨਾ ਮਿਲਦੇ ਹੀ ਨੌਜਵਾਨ ਦੇ ਪਰਿਵਾਰ ਵਿੱਚ ਮਾਤਮ ਛਾ ਗਿਆ| ਜਾਣਕਾਰੀ ਅਨੁਸਾਰ ਘਟਨਾ ਰਬੂਪੁਰਾ ਥਾਣਾ ਇਲਾਕੇ ਦੀ ਹੈ| ਜਿਥੇ 3 ਨੌਜਵਾਨ ਸਵਿੱਫਟ ਕਾਰ ਵਿੱਚ ਸਵਾਰ ਹੋ ਕੇ ਆਗਰਾ ਤੋਂ ਆਪਣੇ ਪਿੰਡ ਦਾਦੂਪੁਰਾ ਵਾਪਸ ਆ ਰਹੇ ਸਨ| ਅਚਾਨਕ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟੈਂਕਰ ਨੇ ਉਨ੍ਹਾਂ ਦੀ ਕਾਰ ਵਿੱਚ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਵਿੱਚ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ|
ਇਸ ਘਟਨਾ ਵਿੱਚ ਕਾਰ ਸਵਾਰ 2 ਨੌਜਵਾਨ ਰੋਹਿਤ ਅਤੇ ਸਚਿਨ ਦੀ ਮੌਕੇ ਤੇ ਹੀ ਦਰਦਨਾਕ ਮੌਤ ਹੋ ਗਈ, ਜਦੋਂਕਿ ਉਨ੍ਹਾਂ ਨਾਲ ਨੀਰਜ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ| ਨੀਰਜ ਨੂੰ ਇਲਾਜ ਲਈ ਨੋਇਡਾ ਦੇ ਗ੍ਰੇਟਰ ਕੈਲਾਸ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਫਿਲਹਾਲ ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ|

Leave a Reply

Your email address will not be published. Required fields are marked *