ਨੋਟਬੰਦੀ ਕਾਰਨ ਦੇਸ਼ ਨੂੰ ਲੱਖਾਂ ਕਰੋੜਾਂ ਦਾ ਨੁਕਸਾਨ : ਡਾ. ਮਨਮੋਹਨ ਸਿੰਘ

ਨਵੀਂ ਦਿੱਲੀ, 7 ਨਵੰਬਰ  (ਸ.ਬ.) ਗੁਜਰਾਤ ਵਿਧਾਨਸਭਾ ਚੋਣਾਂ ਵਿੱਚ ਕਾਂਗਰਸ ਦੇ ਪ੍ਰਚਾਰ ਨੂੰ ਮਜ਼ਬੂਤੀ ਦੇਣ ਲਈ ਸਾਬਕਾ ਮੁੱਖ ਮੰਤਰੀ ਮਨਮੋਹਨ ਸਿੰਘ ਅੱਜ ਅਹਿਮਦਾਬਾਦ ਵਿੱਚ ਹਨ| ਮਾਲ ਅਤੇ ਸੇਵਾ ਟੈਕਸ ਅਤੇ ਹੋਰ ਮੁੱਦਿਆਂ ਤੇ ਛੋਟੇ ਕਾਰੋਬਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਨੋਟਬੰਦੀ ਨੂੰ ਲੈ ਕੇ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ|
ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਨੋਟਬੰਦੀ ਦਾ ਅਸਰ ਜੀ.ਡੀ.ਪੀ. ਤੇ ਦੇਖਿਆ ਹੈ| ਉਨ੍ਹਾਂ ਕਿਹਾ ਕਿ ਹਰ ਇਕ ਫੀਸਦੀ ਦਾ ਮਤਲਬ 1.5 ਲੱਖ ਕਰੋੜ ਰੁਪਏ ਹੈ| ਇਸ ਦਾ ਅਰਥ ਹੈ ਕਿ ਦੇਸ਼ ਵਿਚ ਕਿੰਨੇ ਲੋਕਾਂ ਦੀ ਨੌਕਰੀ ਚਲੀ ਗਈ| ਕਿੰਨੇ ਉਦਯੋਗ ਬੰਦ ਹੋ ਗਏ| ਇਸ ਦਾ ਇਕ ਹੋਰ ਦੁਖਾਂਤ ਇਹ ਰਿਹਾ ਹੈ ਕਿ ਮੋਦੀ ਸਰਕਾਰ ਨੇ ਇਸ ਤੋਂ ਕੁਝ ਨਹੀਂ ਸਿੱਖਿਆ| ਕਿਸਾਨਾਂ, ਛੋਟੇ ਵਪਾਰੀਆਂ ਨੂੰ ਇਸ ਤੋਂ ਬਹੁਤ ਪ੍ਰੇਸ਼ਾਨੀ ਹੋਈ ਤੇ ਇਸ ਦੇ ਬਾਵਜੂਦ ਬਿਨਾਂ ਤਿਆਰੀ ਦੇ ਜੀ.ਐਸ.ਟੀ. ਲਾਗੂ ਕਰ ਦਿੱਤੀ ਗਈ| ਜਿਸ ਨਾਲ ਸਾਰੇ ਲੋਕਾਂ ਨੂੰ ਦਿਕਤਾਂ ਦਾ ਸਾਹਮਣਾ ਕਰਨਾ ਪਿਆ|

Leave a Reply

Your email address will not be published. Required fields are marked *