ਨੋਟਬੰਦੀ ਨੇ ਭਾਰਤ ਨੂੰ ਭਾਰੀ ਆਰਥਿਕ ਨੁਕਸਾਨ ਪਹੁੰਚਾਇਆ : ਸਿੱਧੂ

ਐਸ ਏ ਐਸ ਨਗਰ, 8 ਨਵੰਬਰ (ਸ.ਬ.) ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਅਗਵਾਈ  ਹੇਠ ਅੱਜ ਨੋਟਬੰਦੀ ਵਿਰੁਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ  ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਅਲੋਚਨਾ ਕੀਤੀ               ਗਈ| ਇਸ ਮੌਕੇ ਇਕੱਤਰ ਹੋਏ ਕਾਂਗਰਸੀ ਵਰਕਰਾਂ ਨੇ ਮੋਦੀ ਸਰਕਾਰ ਵਿਰੁੱਧ ਜੋਰਦਾਰ ਨਾਹਰੇਬਾਜੀ ਕੀਤੀ| ਇਕੱਤਰ ਹੋਏ ਵਰਕਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਦੁਆਰਾ ਪਿਛਲੇ ਸਾਲ 8 ਨਵੰਬਰ ਨੂੰ ਕੀਤੀ ਗਈ ਨੋਟਬੰਦੀ ਨੇ ਦੇਸ਼ ਨੂੰ ਭਾਰੀ ਆਰਥਿਕ ਨੁਕਸਾਨ ਪਹੁੰਚਾਇਆ ਸੀ| ਨੋਟਬੰਦੀ ਕਾਰਨ ਜਿੱਥੇ ਦੇਸ਼ ਦੀ ਅਰਥ ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਹੋਈ ਹੈ, ਉੱਥੇ ਹੀ ਮਹਿੰਗਾਈ ਵਿੱਚ ਵੀ  ਬੇਤਹਾਸ਼ਾ ਵਾਧਾ ਹੋਣ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਨੋਟਬੰਦੀ ਅਤੇ ਜੀ.ਐਸ.ਟੀ. ਬਿਲ ਵਰਗੇ ਮਾਰੂ ਫੈਸਲਿਆਂ ਕਾਰਨ ਲੋਕਾਂ ਨੂੰ ਮਹਿੰਗਾਈ ਦੀ ਚੱਕੀ ਵਿੱਚ ਪਿਸਣਾ ਪੈ ਰਿਹਾ ਹੈ| ਉਨ੍ਹਾਂ ਅੱਗੇ ਕਿਹਾ ਕਿ ਅੱਛੇ ਦਿਨਾਂ ਦਾ ਨਾਅਰਾ           ਦੇਣ ਵਾਲੀ ਭਾਜਪਾ ਸਰਕਾਰ ਨੇ ਲੋਕਾਂ ਦੇ ਹਿੱਤ ਵਿੱਚ ਇੱਕ ਵੀ ਫੈਸਲਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਭਾਜਪਾ ਨੂੰ ਆਪਣੀਆਂ ਲੋਕ ਵਿਰੋਧੀ ਨੀਤੀਆਂ ਦਾ ਖਮਿਆਜਾ ਹਿਮਾਚਲ ਅਤੇ ਗੁਜਰਾਤ ਦੀਆਂ ਚੋਣਾਂ ਵਿੱਚ ਭੁਗਤਣਾਂ ਪਵੇਗਾ | ਇਸ ਮੌਕੇ ਹੋਰਨਾ ਤੋਂ ਇਲਾਵਾ ਸੂਬਾ ਸਕੱਤਰ ਹਰਕੇਸ਼ ਚੰਦ ਸ਼ਰਮਾ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾਂ, ਬੂਟਾ ਸਿੰਘ ਸੋਹਾਣਾ, ਕੌਂਸਲਰ ਰਜਿੰਦਰ ਸਿੰਘ ਰਾਣਾ, ਕੌਂਸਲਰ ਅਮਰੀਕ ਸਿੰਘ ਸੋਮਲ, ਕੌਂਸਲਰ ਨਛੱਤਰ ਸਿੰਘ ਬੈਦਵਾਣ, ਕੌਂਸਲਰ ਨਰੈਣ ਸਿੰਘ ਸਿੱਧੂ, ਕੌਂਸਲਰ ਸੁਰਿੰਦਰ ਸਿੰਘ ਰਾਜਪੂਤ, ਕੌਂਸਲਰ ਜਸਬੀਰ ਸਿੰਘ  ਮਣਕੂੰ, ਦਵਿੰਦਰ ਕੌਰ, ਜੀ.ਐਸ. ਰਿਆੜ, ਗੁਰਚਰਨ ਸਿੰਘ ਭਮਰਾ, ਸ਼ੋਰਭ ਜੈਨ,  ਟਹਿਲ ਸਿੰਘ ਮਾਣਕਪੁਰ ਕੱਲਰ, ਮਨਜੀਤ ਸਿੰਘ ਤੰਗੋਰੀ, ਕੁਲਦੀਪ ਸਿੰਘ ਬਿੱਟੂ ਬਲੌਂਗੀ, ਰਣਜੀਤ ਸਿੰਘ ਗਿੱਲ, ਮਨਜੀਤ ਸਿੰਘ ਬਲੌਂਗੀ, ਬੀ.ਸੀ.ਪ੍ਰੇਮੀ ਬਲੌਂਗੀ, ਟਿੰਕੂ ਅਨੰਦ, ਨਿਰਮਲ ਕੌਸ਼ਲ, ਰਮਨਦੀਪ ਸਿੰਘ ਸਫੀਪੁਰ, ਗਗਨਦੀਪ ਸਿੰਘ ਧਾਲੀਵਾਲ, ਐਚ.ਐਸ. ਢਿੱਲੋਂ, ਮਨਜੀਤ ਸਿੰਘ ਚੌਹਾਨ, ਐਚ.ਐਸ. ਕਮਲ, ਰਜਿੰਦਰ ਸਿੰਘ ਧਰਮਗੜ੍ਹ, ਸਤੀਸ਼, ਰਾਣਾ ਬਲੌਂਗੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜਰ ਸਨ |

Converte

Leave a Reply

Your email address will not be published. Required fields are marked *