ਨੌਕਰੀਆਂ ਦੇਣ ਦੀ ਥਾਂ ਰੁਜਗਾਰ ਖੋਹਣ ਲੱਗੀ ਕੈਪਟਨ ਸਰਕਾਰ: ਕਾਹਲੋਂ

ਐਸ.ਏ.ਐਸ.ਨਗਰ, 22 ਅਪ੍ਰੈਲ (ਸ.ਬ.) ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਨਾਲ ਹਰ ਘਰ ਰੁਜਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਬਣਦਿਆਂ ਹੀ ਇਸ ਸਰਕਾਰ ਨੇ ਮੁਲਜਮਾਂ ਨੂੰ ਨੌਕਰੀਆਂ ਤੋਂ ਕੱਢਣਾ ਹੀ ਸ਼ੁਰੂ ਕਰ ਦਿਤਾ ਹੈ| ਇਹ ਵਿਚਾਰ ਪਰਮਜੀਤ ਸਿੰਘ ਕਾਹਲੋਂ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਸ਼ਹਿਰੀ ਨੇ ਇਕ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ|
ਸ੍ਰ. ਕਾਹਲੋਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਅਨੇਕਾਂ ਡਾਟਾ ਅਪਰੇਟਰਾਂ ਨੂੰ ਉਹਨਾਂ ਦੇ ਅਹੁਦੇ ਤੋਂ ਫਾਰਗ ਕਰ ਦਿਤਾ ਹੈ ਅਤੇ ਤਨਖਾਹਾਂ ਦੇਣ ਦੀ ਥਾਂ ਨੌਕਰੀ ਤੋਂ ਹੀ ਕੱਢ ਦਿਤਾ ਹੈ, ਇਸ ਤਰ੍ਹਾਂ ਕੈਪਟਨ ਸਰਕਾਰ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਤੋਂ ਮੁਕਰ ਰਹੀ ਹੈ|
ਉਹਨਾਂ ਕਿਹਾ ਕਿ ਕੈਪਟਨ ਸਰਕਾਰ ਹਰ ਫਰੰਟ ਉਪਰ ਹੀ ਫੇਲ ਸਾਬਤ ਹੋ ਰਹੀ ਜਿਸ ਤੋਂ ਆਮ ਲੋਕ ਨਿਰਾਸ਼ ਹੋਣੇ ਸ਼ੁਰੂ ਹੋ ਗਏ ਹਨ|
ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਚੋਣਾਂ ਮੌਕੇ ਅਕਾਲੀ ਦਲ ਨੂੰ ਬਦਨਾਮ ਕਰਕੇ ਸੱਤਾ ਵਿੱਚ ਆਈ ਹੈ, ਜਦੋਂ ਕਿ ਅਕਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੱਖਾਂ ਬੇਰੁਜਗਾਰਾਂ ਨੂੰ ਨੌਕਰੀਆਂ ਦਿਤੀਆਂ ਸਨ ਪਰ ਕਾਂਗਰਸ ਸਰਕਾਰ ਚੋਣਾਂ ਮੌਕੇ ਲੋਕਾਂ ਨਾਲ ਕੀਤੇ ਵਾਅਦੇ ਤੋਂ ਭੱਜ ਗਈ ਹੈ|

Leave a Reply

Your email address will not be published. Required fields are marked *