ਨੌਜਵਾਨਾਂ ਨੂੰ ਸਮਾਂਬੱਧ ਰੁਜਗਾਰ ਮੁਹੱਈਆ ਕਰਵਾ ਰਿਹਾ ਹੈ ਘਰ-ਘਰ ਰੁਜਗਾਰ ਮਿਸ਼ਨ ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ 15 ਲੱਖ ਤੋਂ ਵੱਧ ਨੌਜਵਾਨਾਂ ਨੂੰ ਰੁਜਗਾਰ ਹਾਸਲ ਕਰਨ ਵਿਚ ਕੀਤੀ ਸਹਾਇਤਾ : ਚੰਨੀ


ਚੰਡੀਗੜ੍ਹ, 30 ਦਸੰਬਰ (ਸ.ਬ.) ਪੰਜਾਬ ਦੇ ਰੋਜਗਾਰ ਉਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਸੂਬਾ ਸਰਕਾਰ ਵਲੋਂ ਨੌਕਰੀਆਂ ਦੀ ਭਾਲ ਕਰਨ ਵਾਲੇ ਨੌਜਵਾਨਾਂ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਲਗਭਗ 15.07 ਲੱਖ ਰੁਜਗਾਰ ਦੇ ਮੌਕੇ ਮੁਹੱਈਆ ਕਰਵਾਏ ਗਏ ਹਨ ਅਤੇ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਵਿੱਚ ਬੇਰੁਜਗਾਰੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਵਚਨਬੱਧ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਆਪਣੈ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦਿਆਂ ਨੂੰ ਸੂਬੇ ਦੀ ਕਾਰਜ ਯੋਜਨਾ 2017-22 ਨਾਲ ਪੂਰਾ ਕੀਤਾ ਗਿਆ ਹੈ ਜਿਸਦੇ ਤਹਿਤ ਹਰੇਕ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਮੁਹੱਈਆ ਕਰਵਾਈ ਗਈ ਅਤੇ ਘਰ-ਘਰ ਰੋਜਗਾਰ ਪ੍ਰੋਗਰਾਮ ਅਧੀਨ ਸਾਰੇ ਬੇਰੁਜਗਾਰ ਨੌਜਵਾਨਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਲਈ ਸਮਾਂਬੱਧ ਰੋਜਗਾਰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜਦੋਂ ਕੋਵਿਡ ਮਹਾਂਮਾਰੀ ਦੇ ਕਾਰਨ ਦੁਨੀਆ ਭਰ ਵਿਚ ਬੇਰੁਜਗਾਰੀ ਫੈਲ ਰਹੀ ਸੀ ਉਦੋਂ ਪੰਜਾਬ ਸਰਕਾਰ ਨੇ ਸਤੰਬਰ 2020 ਵਿੱਚ 6ਵਾਂ ਸੂਬਾ ਪੱਧਰੀ ਮੈਗਾ ਰੁਜਗਾਰ ਮੇਲਾ (ਵਰਚੁਅਲ ਅਤੇ ਲੋਕਾਂ ਦੀ ਸ਼ਮੂਲੀਅਤ ਨਾਲ) ਆਯੋਜਿਤ ਕਰਵਾਇਆ। ਇਸ ਰੁਜ਼ਗਾਰ ਮੇਲੇ ਦੌਰਾਨ ਪ੍ਰਾਈਵੇਟ ਸੈਕਟਰ ਵਿੱਚ ਵੱਡੀਆਂ ਨੌਕਰੀਆਂ ਸਮੇਤ 1.50 ਲੱਖ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਜਿਸ ਦੇ ਨਤੀਜੇ ਵਜੋਂ ਲਗਭਗ 92,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਕਤੂਬਰ, ਨਵੰਬਰ ਅਤੇ ਦਸੰਬਰ 2020 ਵਿੱਚ ਸੂਬਾ ਪੱਧਰੀ ਸਵੈ-ਰੁਜਗਾਰ/ਉਦਮਤਾ ਵਿਕਾਸ/ਲੋਨ ਮੇਲੇ ਆਯੋਜਿਤ ਕਰਵਾਏ ਗਏ ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੇ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਵਿੱਤੀ ਸਹੂਲੀਅਤ ਦਿੱਤੀ ਜਾ ਸਕੇ। ਇਸ ਸੂਬਾ ਪੱਧਰੀ ਸਮਾਗਮ ਵਿੱਚ 1,04,400 ਨੌਜਵਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ।
ਰੋਜ਼ਗਾਰ ਉਤਪਤੀ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਵਿਭਾਗ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਵਿਭਾਗ ਨੇ 2020 ਵਿਚ ਕਈ ਪਹਿਲਕਦਮੀਆਂ ਕੀਤੀਆਂ ਹਨ। ਜਿਸ ਵਿਚ ਨੌਕਰੀ ਦੀ ਭਾਲ ਕਰਨ ਵਾਲਿਆਂ ਲਈ ਆਨਲਾਈਨ ਇੰਟਰੈਕਟਿਵ ਡਿਜੀਟਲ ਪਲੇਟਫਾਰਮ ਤਿਆਰ ਕੀਤਾ ਗਿਆ ਹੈ। ਇਸ ਪੇਰਟਲ ਤੇ ਹੁਣ ਤੱਕ 1042640 ਨੌਕਰੀਆਂ ਦੀ ਭਾਲ ਕਰਨ ਵਾਲੇ ਅਤੇ 7754 ਰੁਜ਼ਗਾਰ ਦੇਣ ਵਾਲੇ ਰਜਿਸਟਰ ਹੋਏ ਹਨ। ਉਹਨਾਂ ਦੱਸਿਆ ਕਿ ਹੁਣ ਤੱਕ ਪੋਰਟਲ ਰਾਹੀਂ ਬੇਰੁਜਗਾਰਾਂ ਲਈ 3,75,250 ਸਰਕਾਰੀ ਅਤੇ 2,91,867 ਪ੍ਰਾਈਵੇਟ ਨੌਕਰੀਆਂ ਉਪਲਬਧ ਕਰਵਾਈਆਂ ਗਈਆਂ ਹਨ।
ਸ੍ਰੀ ਤਿਵਾੜੀ ਨੇ ਦੱਸਿਆ ਕਿ ਪੰਜਾਬ ਘਰ-ਘਰ ਰੋਜਗਾਰ ਅਤੇ ਕਰੋਬਾਰ ਮਿਸਨ ਵਿੱਚ ਵਿਦੇਸ਼ੀ ਸਿੱਖਿਆ ਅਤੇ ਪਲੇਸਮੈਂਟ ਸੈਲ ਸ਼ੁਰੂ ਕੀਤਾ ਗਿਆ ਹੈ। ਨੌਜਵਾਨਾਂ ਨੂੰ ਵਰਕ ਵੀਜੇ ਤੇ ਵਿਦੇਸ਼ ਭੇਜਣ ਲਈ ਭਾਰਤ ਸਰਕਾਰ ਤੋਂ ਲੋੜੀਂਦਾ ਲਾਇਸੈਂਸ ਲਿਆ ਗਿਆ ਹੈ। ਵਿਦੇਸ਼ਾਂ ਵਿੱਚ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸਨ ਵਲੋਂ ਜਾਪਾਨੀ ਭਾਸਾ ਸਿਖਲਾਈ ਪ੍ਰੋਗਰਾਮ ਦੀ ਸਹੂਲੀਅਤ ਦਿੱਤੀ ਜਾ ਰਹੀ ਹੈ। ਇਸਦਾ ਉਦੇਸ਼ 50 ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦੇਣਾ ਹੈ ਜੋ ਚਾਹਵਾਨ ਉਮੀਦਵਾਰਾਂ (1000 ਉਮੀਦਵਾਰਾਂ ਦਾ ਟੀਚਾ) ਨੂੰ ਸਿਖਲਾਈ ਦੇਣਗੇ।

Leave a Reply

Your email address will not be published. Required fields are marked *