ਨੌਜਵਾਨਾਂ ਵੱਲੋਂ ਮੋਮਬੱਤੀ ਮਾਰਚ ਆਯੋਜਿਤ

ਐਸ ਏ ਐਸ ਨਗਰ, 24 ਜੁਲਾਈ (ਸ.ਬ.) ਸ਼ਹਿਰ ਦੇ ਵੱਡੀ ਗਿਣਤੀ ਨੌਜਵਾਨਾਂ ਨੇ ਸਨੀ ਕੰਡਾ ਦੀ ਅਗਵਾਈ ਵਿੱਚ ਮੋਮਬੱਤੀ ਮਾਰਚ ਕੀਤਾ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਨੀ ਕੰਡਾ ਨੇ ਦਸਿਆ ਕਿ ਇਹ ਮੋਮਬੱਤੀ ਮਾਰਚ ਫੇਜ਼-11 ਦੇ ਗੁਰਦੁਆਰਾ ਸਾਹਿਬ ਤੋਂ ਲੈ ਕੇ ਫੇਜ਼-10 ਤੱਕ ਆਯੋਜਿਤ ਕੀਤਾ ਗਿਆ| ਇਹ ਮਾਰਚ ਸ਼ਿਮਲਾ ਵਿੱਚ ਇੱਕ ਲੜਕੀ ਦੀ ਬਲਾਤਕਾਰ ਤੋਂ ਬਾਅਦ ਹੱਤਿਆ ਕੀਤੇ ਜਾਣ ਦੇ ਰੋਸ ਵਜੋਂ ਕੀਤਾ ਗਿਆ| ਉਹਨਾਂ ਮੰਗ ਕੀਤੀ ਕਿ ਬਲਾਤਕਾਰੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ|

Leave a Reply

Your email address will not be published. Required fields are marked *