ਨੌਜਵਾਨ ਪੀੜ੍ਹੀ ਵਿੱਚ ਕਾਂਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ : ਕੰਵਰਬੀਰ ਸਿੱਧੂ

ਐਸ ਏ ਐਸ ਨਗਰ, 16 ਨਵੰਬਰ (ਸ.ਬ.) ਪੰਜਾਬ ਯੂਥ ਕਾਂਗਰਸ ਦੇ ਆਗੂ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਕਾਂਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ, ਸੂਬੇ ਭਰ ਵਿੱਚ ਆਯੋਜਿਤ ਕੀਤੇ ਜਾ ਰਹੇ ਰੋਜ਼ਗਾਰ ਮੇਲਿਆਂ ਅਤੇ ਕੈਪਟਨ ਸਰਕਾਰ ਦੀਆਂ ਦੀਆਂ ਉਸਾਰੂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਕਾਂਗਰਸ ਨਾਲ ਜੁੜ ਰਹੀ ਹੈ|
ਮੁਹਾਲੀ ਵਿਖੇ ਯੂਥ ਕਾਂਗਰਸ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਸਿੱਧੂ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵਲੋਂ ਨੌਜਵਾਨਾਂ ਨੂੰ ਪਾਰਟੀ ਦੇ ਹਰ ਇੱਕ ਪੱਧਰ ਉੱਤੇ ਪੂਰੀ ਤਰਜੀਹ ਦਿੱਤੀ ਜਾ ਰਹੀ ਹੈ| ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਸ੍ਰੀ ਹੇਮੰਤ ਅੋਗਲੇ ਵੀ ਵਿਸੇਸ਼ ਤੌਰ ਤੇ ਮੌਜੂਦ ਸਨ|
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਯੂਥ ਕਾਂਗਰਸ ਇੱਕ ਅਹਿਮ ਰੋਲ ਅਦਾ ਕਰੇਗੀ| ਇਸ ਮੌਕੇ ਹੋਰਨਾ ਤੋਂ ਇਲਾਵਾ ਠੇਕੇਦਾਰ ਮੋਹਣ ਸਿੰਘ ਬਠਲਾਣਾ, ਹਰਿੰਦਰ ਸਿੰਘ ਜੌਨੀ, ਜਸਦੀਪ ਸਿੰਘ ਜੱਸੀ ਬੱਲੋਮਾਜਰਾ, ਰਮਨਦੀਪ ਸਿੰਘ ਸਫੀਪੁਰ, ਗੁਰਵਿੰਦਰ ਸਿੰਘ ਨਡਿਆਲੀ, ਇਸ਼ਰਪ੍ਰੀਤ ਸਿੰਘ, ਗੁਰਿੰਦਰ ਸਿੰਘ ਦੈੜੀ, ਮਨਦੀਪ ਸਿੰਘ ਬਠਲਾਣਾਂ, ਪਰਦੀਪ ਸਿੰਘ ਤੰਗੋਰੀ, ਰਜਿੰਦਰ ਸਿੰਘ ਰਾਏਪੁਰ ਕਲਾਂ, ਗੁਰਪ੍ਰੀਤ ਸਿੰਘ ਬੰਟੀ, ਗੁਰਵਿੰਦਰ ਸਿੰਘ ਬੜੀ, ਨਿਰਮਲ ਸਿੰਘ ਚਾਚੂਮਾਜਰਾ ਹਾਜਰ ਸਨ|

Leave a Reply

Your email address will not be published. Required fields are marked *